ਨਸ਼ੇ ਦੀ ਤਸਕਰੀ ਕਰਨ ਵਾਲਾ ਪੁਲਿਸ ਮੁਲਾਜ਼ਮ ਗ੍ਰਿਫਤਾਰ
ਚੰਡੀਗੜ੍ਹ,23 ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਦੇ ਸ਼ਹਿਰ ਲੁਧਿਆਣਾ ‘ਚ ਐਂਟੀ ਨਾਰਕੋਟਿਕਸ ਸੈੱਲ ਦੀ ਪੁਲਸ ਨੇ ਨਸ਼ਾ ਤਸਕਰੀ ਦੇ ਦੋਸ਼ ‘ਚ ਇਕ ਪੁਲਸ ਮੁਲਾਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਨੂੰ ਪੁਲੀਸ ਨੇ ਉਦੋਂ ਕਾਬੂ ਕਰ ਲਿਆ ਜਦੋਂ ਉਹ ਚੂਰੇ ਪੋਸਤ ਦੀ ਤਸਕਰੀ ਕਰਨ ਜਾ ਰਿਹਾ ਸੀ। ਜਾਣਕਾਰੀ ਅਨੁਸਾਰ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਪੁਲਿਸ ਮੁਲਾਜ਼ਮ ਨਸ਼ੇ ਦੀ ਤਸਕਰੀ ਕਰਦਾ ਹੈ। ਜਿਸ ਤੋਂ ਬਾਅਦ ਪੁਲੀਸ ਨੇ ਪੱਖੋਵਾਲ ਰੋਡ ’ਤੇ ਨਾਕਾਬੰਦੀ ਕਰ ਦਿੱਤੀ। ਨਾਕੇ ਦੌਰਾਨ ਪੁਲੀਸ ਨੇ ਪੈਦਲ ਜਾ ਰਹੇ ਮੁਲਾਜ਼ਮ ਨੂੰ ਚੈਕਿੰਗ ਲਈ ਰੋਕ ਲਿਆ। । ਜਦੋਂ ਪੁਲੀਸ ਮੁਲਾਜ਼ਮਾਂ ਨੇ ਉਸ ਦੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 1.8 ਕਿਲੋ ਚੂਰਾ ਪੋਸਤ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਅਨਿਲ ਕੁਮਾਰ ਵਜੋਂ ਹੋਈ ਹੈ। ਅਨਿਲ ਪਠਾਨਕੋਟ ਦੇ ਪਿੰਡ ਪਠਾਨ ਚੱਕ ਦਾ ਰਹਿਣ ਵਾਲਾ ਹੈ। ਮੁਲਜ਼ਮ ਪੁਲੀਸ ਮੁਲਾਜ਼ਮ ਅਨਿਲ ਖ਼ਿਲਾਫ਼ ਥਾਣਾ ਸਦਰ ਵਿੱਚ ਐਨਡੀਪੀਐਸ ਐਕਟ ਦੀ ਧਾਰਾ 15, 61 ਅਤੇ 85 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਸਨੇ ਚੂਰਾਪੋਸਟ ਕਿੱਥੋਂ ਖਰੀਦਿਆ ਸੀ ਅਤੇ ਉਹ ਕਿਸ ਨੂੰ ਸਪਲਾਈ ਕਰਨ ਜਾ ਰਿਹਾ ਸੀ।