ਨਸ਼ਾ ਤਸਕਰਾਂ ਵਿਰੁੱਧ ਪੁਲਿਸ ਮੁਹਿੰਮ-
ਪੁਲਿਸ ਨੇ ਕਪੂਰਥਲਾ ਜੇਲ੍ਹ ਤੋਂ ਚੱਲ ਰਹੇ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ
ਦੋ ਤਸਕਰਾਂ ਨੂੰ ਗ੍ਰਿਫਤਾਰ ਕਰਕੇ 15 ਗ੍ਰਾਮ ਹੈਰੋਇਨ, 50 ਗ੍ਰਾਮ ਨਸ਼ੀਲਾ ਪਾਉਡਰ (ਆਈਸ), 2 ਲੱਖ ਰੁਪਏ ਡਰੱਗ ਮਨੀ ਅਤੇ ਇੱਕ ਸਵਿਫਟ ਕਾਰ ਕੀਤੀ ਬਰਾਮਦ
ਬ੍ਰਾਮਦ ਨਸ਼ੀਲੇ ਪਦਾਰਥਾਂ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਈ ਕਰੋੜਾਂ ਵਿੱਚ ਹੈ – ਐਚਪੀਐਸ ਖੱਖ
ਫਗਵਾੜਾ, 31 ਜੁਲਾਈ : ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਆਪਣੀ ਮੁਹਿੰਮ ਦੇ ਤਹਿਤ, ਜ਼ਿਲਾ ਪੁਲਿਸ ਨੇ ਸ਼ਨੀਵਾਰ ਨੂੰ ਦੋ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਤੋਂ ਚੱਲ ਰਹੇ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ ਸਵਿਫਟ ਕਾਰ ਵਿਚੋਂ 15 ਗ੍ਰਾਮ ਹੈਰੋਇਨ, 50 ਗ੍ਰਾਮ ਨਸ਼ੀਲਾ ਪਾਉਡਰ (ਆਈਸ), 2 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।
ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਅਭਿਸ਼ੇਕ ਵਾਸੀ ਲੱਧੇਵਾਲੀ ਜਲੰਧਰ ਅਤੇ ਨਿਤਿਨ ਉਰਫ ਨੰਨੂ ਵਾਸੀ ਗੁਰੂ ਨਾਨਕਪੁਰਾ ਅਵਤਾਰ ਨਗਰ ਜਲੰਧਰ ਵਜੋਂ ਹੋਈ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਐਸਪੀ ਫਗਵਾੜਾ ਸਰਬਜੀਤ ਸਿੰਘ ਬਾਹੀਆ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਚੈਕਿੰਗ ਦੇ ਦੌਰਾਨ ਸੀਆਈਏ ਫਗਵਾੜਾ ਦੇ ਇੰਚਾਰਜ ਸਿਕੰਦਰ ਸਿੰਘ ਨੇ ਆਪਣੀ ਪੁਲਿਸ ਪਾਰਟੀ ਦੇ ਨਾਲ ਪਿੰਡ ਪਲਾਹੀ ਦੇ ਕੋਲ ਇੱਕ ਸਵਿਫਟ (PB32-Q-3857) ਨੂੰ ਚੈਕਿੰਗ ਦੇ ਲਈ ਰੋਕਿਆ ਅਤੇ ਕਾਰ ਦੀਆਂ ਅਗਲੀਆਂ ਸੀਟਾਂ ਦੇ ਹੇਠਾਂ ਛਿਪਾ ਕੇ ਰੱਖੇ 15 ਗ੍ਰਾਮ ਹੈਰੋਇਨ, 50 ਗ੍ਰਾਮ ਨਸ਼ੀਲਾ ਪਾਉਡਰ (ਆਈਸ), 2 ਲੱਖ ਰੁਪਏ ਡਰੱਗ ਮਨੀ ਨੂੰ ਬਰਾਮਦ ਕੀਤਾ.
ਪੁਲਿਸ ਟੀਮ ਨੇ ਦੋਵਾਂ ਕਾਰ ਸਵਾਰਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਜਸਮੀਤ ਸਿੰਘ ਉਰਫ ਲੱਕੀ ਵਾਸੀ ਸ਼ਾਮਚੁਰਾਸੀ ਹੁਸ਼ਿਆਰਪੁਰ ਜੋ ਕਿ ਇਸ ਵੇਲੇ ਕਪੂਰਥਲਾ ਜੇਲ੍ਹ ਵਿੱਚ ਬੰਦ ਹੈ, ਜੇਲ੍ਹ ਦੇ ਵਿਚੋਂ ਬਾਹਰ ਮੋਜੂਦ ਆਪਣੇ ਸਾਥੀਆਂ ਰਾਹੀਂ ਨਸ਼ੀਲੇ ਪਦਾਰਥ ਸਪਲਾਈ ਕਰਦਾ ਹੈ।
ਐਸਐਸਪੀ ਨੇ ਦੱਸਿਆ ਕਿ ਫੜੇ ਗਏ ਤਸਕਰਾਂ ਨੂੰ ਪੁਲਿਸ ਵੱਲੋਂ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਲਈ ਉਨ੍ਹਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜਸਮੀਤ ਸਿੰਘ ਉਰਫ ਲੱਕੀ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ ਅਤੇ ਜਲਦੀ ਹੀ ਉਸ ਦੀ ਗ੍ਰਿਫਤਾਰੀ ਅਤੇ ਹੋਰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ।
ਐਸਐਸਪੀ ਨੇ ਅੱਗੇ ਕਿਹਾ ਕੀ ਅਸੀਂ ਪੂਰੀ ਸਪਲਾਈ ਲਾਈਨ ਦਾ ਪਰਦਾਫਾਸ਼ ਕਰਾਂਗੇ ਅਤੇ ਗਿਰੋਹ ਵਿੱਚ ਸ਼ਾਮਲ ਹਰੇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਜਾਵੇਗਾ।