ਨਹੀਂ ਰੁਕ ਰਿਹਾ ਕਾਂਗਰਸ ਛੱਡਣ ਵਾਲਿਆਂ ਦਾ ਸਿਲਸਿਲਾ
ਇੱਕ ਹੋਰ ਸਾਬਕਾ ਵਿਧਾਇਕ ਨੇ ਫੜ੍ਹਿਆ ਭਾਜਪਾ ਦਾ ਪੱਲਾ
ਚੰਡੀਗੜ੍ਹ,14 ਜੂਨ(ਵਿਸ਼ਵ ਵਾਰਤਾ)- 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਟਿਕਟ ਨਾ ਮਿਲਣ ਤੋਂ ਨਾਰਾਜ਼ ਚੱਲ ਰਹੀ ਕਾਂਗਰਸ ਪਾਰਟੀ ਦੀ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਨੇ ਵੀ ਬੀਤੇ ਕੱਲ੍ਹ ਭਾਜਪਾ ਦਾ ਪੱਲਾ ਫੜ ਲਿਆ ਹੈ। ਪੰਜਾਬ ਭਾਜਪਾ ਪ੍ਰਧਾਨ ਅਸ਼ਵਿਨੀ ਸ਼ਰਮਾ ਨੇ ਉਹਨਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ।