ਨਹੀਂ ਹੋਇਆ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ !
ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇਕੱਲਿਆਂ ਲੋਕ ਸਭਾ ਚੋਣਾਂ ਲੜਨ ਦਾ ਕੀਤਾ ਐਲਾਨ
ਚੰਡੀਗੜ੍ਹ, 26ਮਾਰਚ(ਵਿਸ਼ਵ ਵਾਰਤਾ)- ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗੱਠਜੋੜ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਤੇ ਹੁਣ ਵਿਰਾਮ ਲੱਗ ਗਿਆ ਹੈ, ਕਿਉਂਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਭਾਜਪਾ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ।
https://x.com/sunilkjakhar/status/1772492631957713130?t=61CEgkQCowbrkQn_l6RNzQ&s=08