ਨਾਇਬ ਤਹਿਸੀਲਦਾਰ ਭਰਤੀ ਘੁਟਾਲੇ ਵਿੱਚ ਇੱਕ ਹੋਰ ਉਮੀਦਵਾਰ ਗ੍ਰਿਫਤਾਰ
ਪੜ੍ਹੋ ਫਰਜ਼ੀਵਾੜੇ ਰਾਂਹੀਂ ਪ੍ਰਾਪਤ ਕੀਤਾ ਕਿੰਨਵਾਂ ਰੈਂਕ
ਚੰਡੀਗੜ੍ਹ 28 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਨਾਇਬ ਤਹਿਸਲੀਦਾਰ ਭਰਤੀ ਘੁਟਾਲੇ ਵਿੱਚ ਪਟਿਆਲਾ ਪੁਲਿਸ ਵੱਲੋਂ ਇੱਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੀ ਪਛਾਣ ਬਲਦੀਪ ਸਿੰਘ ਵਜੋਂ ਹੋਈ ਹੈ ਜਿਸ ਨੇ ਕਿ ਭਰਤੀ ਪ੍ਰੀਖਿਆ ਵਿੱਚ ਤੀਜਾ ਰੈਂਕ ਪ੍ਰਾਪਤ ਕੀਤਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸਤੋਂ ਪਹਿਲਾਂ ਹੁਣ ਤੱਕ 9 ਮੁਲਜ਼ਮਾਂ ਨੂੰ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਜਿਹਨਾਂ ਵਿੱਚ ਨਕਲ ਕਰਵਾਉਣ ਵਾਲੇ ਅਤੇ ਪ੍ਰੀਖਿਆ ਵਿੱਚ ਉੱਚੇ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਵੀ ਸ਼ਾਮਿਲ ਹਨ। ਗ੍ਰਿਫਤਾਰ ਕੀਤੇ ਗਏ ਉਮੀਦਵਾਰ ਨੂੰ ਅੱਜ ਥੋੜ੍ਹੀ ਦੇਰ ਵਿੱਚ ਹੀ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।