ਨਾਇਬ ਸਿੰਘ ਸੈਣੀ ਨੇ ਸਹੁੰ ਚੁੱਕਣ ਤੋਂ ਪਹਿਲਾਂ ਪੰਚਕੂਲਾ ’ਚ ਭਗਵਾਨ ਵਾਲਮੀਕ ਦਾ ਲਿਆ ਆਸ਼ੀਰਵਾਦ
ਚੰਡੀਗੜ੍ਹ, 17ਅਕਤੂਬਰ(ਵਿਸ਼ਵ ਵਾਰਤਾ)ਹਰਿਆਣਾ ਦੇ ਮਨੋਨੀਤ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਸਹੁੰ ਚੁੱਕਣ ਤੋਂ ਪਹਿਲਾਂ ਪੰਚਕੂਲਾ ’ਚ ਭਗਵਾਨ ਵਾਲਮੀਕ ਦਾ ਆਸ਼ੀਰਵਾਦ ਲਿਆ।
ਇਸ ਮੌਕੇ ਨਾਇਬ ਸਿੰਘ ਸੈਣੀ ਨੇ ਕਿਹਾ, “ਇਹ ਮੇਰੇ ਲਈ ਚੰਗੀ ਕਿਸਮਤ ਦੀ ਗੱਲ ਹੈ ਕਿ ਅੱਜ ਭਗਵਾਨ ਵਾਲਮੀਕਿ ਦਾ ਜਨਮ ਦਿਨ ਹੈ। ਉਨ੍ਹਾਂ ਨੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਖਤਮ ਕਰਨ ਲਈ ਕੰਮ ਕੀਤਾ ਅਤੇ ਸਮਾਜ ਨੂੰ ਇੱਕ ਸੰਦੇਸ਼ ਦਿੱਤਾ। ਇਹ ਮੇਰੀ ਖੁਸ਼ਕਿਸਮਤੀ ਹੈ ਕਿ ਮੈਨੂੰ ਭਗਵਾਨ ਵਾਲਮੀਕਿ ਦੇ ਚਰਨਾਂ ਵਿਚ ਪੂਜਾ ਕਰਨ ਦਾ ਮੌਕਾ ਮਿਲਿਆ ਹੈ, ਮੈਂ ਉਨ੍ਹਾਂ ਦੇ ਜਨਮ ਦਿਨ ‘ਤੇ ਸਾਰੇ ਰਾਜ ਦੇ ਲੋਕਾਂ ਨੂੰ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੰਦਾ ਹਾਂ।