
ਲੁਧਿਆਣਾ, 14 ਮਾਰਚ – ਲੁਧਿਆਣਾ ਦੇ ਮਿਹਰਬਾਨ ਇਲਾਕੇ ਵਿਚ ਸਰਪੰਚ ਨੂੰ ਧਮਕੀਆਂ ਦੇਣ ਵਾਲੇ ਐਸ.ਐਚ.ਓ ਜਰਨੈਲ ਸਿੰਘ ਨੂੰ ਪੁਲਿਸ ਕਮਿਸ਼ਨਰ ਨੇ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਹੈ| ਦਰਅਸਲ ਪਿੰਡ ਬੂਥਗੜ੍ਹ ਦੇ ਸਰਪੰਚ ਨੇ ਐਸ.ਐਚ.ਓ ਜਰਨੈਲ ਸਿੰਘ ਨੂੰ ਇਲਾਕੇ ਵਿਚ ਚੱਲ ਰਹੀ ਨਾਜਾਇਜ਼ ਮਾਈਨਿੰਗ ਬਾਰੇ ਜਾਣਕਾਰੀ ਦਿੱਤੀ ਸੀ| ਇਸ ਤੇ ਕੋਈ ਕਾਰਵਾਈ ਕਰਨ ਦੀ ਬਜਾਏ ਜਰਨੈਲ ਸਿੰਘ ਨੇ ਸਰਪੰਚ ਨੂੰ.ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਉਸ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ|
ਇਸ ਦੌਰਾਨ ਇਕ ਆਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਗਈ, ਜਿਸ ਤੋਂ ਬਾਅਦ ਜਰਨੈਲ ਸਿੰਘ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ|
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...






















