ਨਾਜਾਇਜ਼ ਮਾਈਨਿੰਗ ਖਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ,ਕ੍ਰੈਸ਼ਰ ਕੀਤੇ ਸੀਲ
ਦਾਗੀ ਅਧਿਕਾਰੀਆਂ ਨੂੰ ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਸਖਤ ਆਦੇਸ਼
ਚੰਡੀਗੜ੍ਹ,21 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਅੱਜ ਪੰਜਾਬੇ ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਖਣਨ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਈ ਹੈ। ਇਸ ਦੌਰਾਨ ਮੰਤਰੀ ਬੈਂਸ ਨੇ ਸਾਫ ਕੀਤਾ ਹੈ ਕਿ ਦਾਗੀ ਅਧਿਕਾਰੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਮੰਤਰੀ ਨੇ ਠੇਕੇਦਾਰਾਂ ਨੂੰ ਤੁਰੰਤ ਬਕਾਏ ਜਮ੍ਹਾਂ ਕਰਵਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਅੱਜ ਹੀ ਵੱਡਾ ਐਕਸ਼ਨ ਲੈਂਦੇ ਹੇਏ ਰੋਪੜ੍ਹ ਦੇ ਖੇੜਾ ਕਲਮੇਟ ਦੇ ਸਾਰੇ ਕ੍ਰੈਸ਼ਰ ਸੀਲ ਕਰ ਦਿੱਤੇ ਹਨ।























