ਨਾਬਾਲਿਗ ਰਮਨਦੀਪ ਕੌਰ ਨਾਲ ਦਰਿੰਦਗੀ ਕਰਨ ਵਾਲੇ ਦਰਿੰਦਿਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਾ ਜਾਵੇ : ਡਾ ਸੋਨੀਆ
ਹੁਸ਼ਿਆਰਪੁਰ 2 ਅਪ੍ਰੈਲ ( ਵਿਸ਼ਵ ਵਾਰਤਾ ) ਇੰਡੀਅਨ ਓਵਰਸੀਜ਼ ਕਾਂਗਰਸ ਯੂਰਪ ਦੀ ਕਨਵੀਨਰ ਡਾ ਸੋਨੀਆ
ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਦਿਉਵਾਲ ਦੇ ਨੌਜਵਾਨਾ ਵੱਲੋਂ ਇੱਕ ਗਰੀਬ ਪਰਿਵਾਰ ਦੀ ਇਕ ਸੋਲ਼ਾਂ ਸਾਲਾ ਲੜਕੀ ਰਮਨਦੀਪ ਕੌਰ ਨਾਲ ਗੈਂਗਰੇਪ ਕਰ ਕੇ ਦਰਿੰਦਗੀ ਦਾ ਨੰਗਾ ਨਾਚ ਕਰਕੇ ਉਸ ਨੂੰ ਮਰਨ ਲਈ ਮਜਬੂਰ ਕਰਨ ਵਾਲੀ ਘਟਨਾ ਬਰਦਾਸ਼ਤ ਯੋਗ ਘਟਨਾ ਨਹੀ ਹੈ ਉਨ੍ਹਾਂ ਕਿਹਾ ਕਿ ਰਮਨਦੀਪ ਕੌਰ ਨਾਲ ਦਰਿੰਦਗੀ ਕਰਨ ਵਾਲੇ ਦਰਿੰਦਿਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਰਮਨਦੀਪ ਕੌਰ ਦੇ ਨਾਲ ਗੈਂਗਰੇਪ ਕਰਨ ਵਾਲੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਘੱਟ ਤੋਂ ਘੱਟ ਫ਼ਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਸੌ ਵਾਰ ਸੋਚਣ ਤੇ ਸਮਾਜ ਨੂੰ ਵੀ ਖਾਸ ਕਰ ਧੀਆਂ ਦੇ ਮਾਪਿਆਂ ਨੂੰ ਇਨਸਾਫ ਮਿਲਣ ਦਾ ਯਕੀਨ ਆਵੇ ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਭੇਦਭਾਵ ਦੇ ਸਬੰਧਿਤ ਅਧਿਕਾਰੀਆਂ ਨੂੰ ਇਸ ਕੇਸ ਨੂੰ ਫਾਸਟ ਟ੍ਰੈਕ ਦੁਆਰਾ ਚਲਾਕੇ ਸਬੰਧਿਤ ਦੋਸ਼ੀਆਂ ਨੂੰ ਫਾਹੇ ਲਾਉਣਾ ਚਾਹੀਦਾ ਹੈ ਭਾਵੇਂ ਕਿ ਦੋਸ਼ੀ ਕੋਈ ਵੀ ਕਿੰਨੇ ਵੀ ਰਸੂਖ ਵਾਲੇ ਪਰਿਵਾਰ ਦਾ ਕਿਉ ਨਾ ਹੋਵੇ