ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਪ੍ਰਨੀਤ ਕੌਰ ਨੇ ਲਿਆ ਬਾਬਾ ਆਲਾ ਸਿੰਘ ਤੋਂ ਅਸ਼ੀਰਵਾਦ
ਚੰਡੀਗੜ੍ਹ, 13ਮਈ(ਵਿਸ਼ਵ ਵਾਰਤਾ)- ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਕਿਲ੍ਹਾ ਮੁਬਾਰਕ ਵਿਖੇ ਨਤਮਸਤਕ ਹੋ ਕੇ ਅਤੇ ਅਰਦਾਸ ਕਰਕੇ ਆਪਣੇ ਪੁਰਖਾ ਬਾਬਾ ਆਲਾ ਸਿੰਘ ਅਤੇ ਹੋਰ ਵੱਡੇ ਵਡੇਰਿਆਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਸਪੁੱਤਰੀ ਬੀਬਾ ਜੈ ਇੰਦਰ ਕੌਰ ਅਤੇ ਦੋਹਤਾ ਨਿਰਵਾਣ ਸਿੰਘ ਵੀ ਹਾਜ਼ਰ ਸਨ।