ਨਾਜ਼ਾਇਜ ਮਾਈਨਿੰਗ ਦੇ ਮਸਲੇ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਮਾਈਨਿੰਗ ਵਿਭਾਗ ਦੇ ਵੱਡੇ ਅਧਿਕਾਰੀਆਂ ਨਾਲ ਮੀਟਿੰਗ
ਚੰਡੀਗੜ੍ਹ,7 ਅਪ੍ਰੈਲ਼(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਈਨਿੰਗ ਵਿਭਾਗ ਦੇ ਵੱਡੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ । ਮੀਟਿੰਗ ਪੰਜਾਬ ਭਵਨ ਵਿਖੇ 11 ਵਜੇ ਸ਼ੁਰੂ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਵਿੱਚ ਚੱਲ ਰਹੀ ਨਾਜ਼ਾਇਜ਼ ਮਾਈਨਿੰਗ ਨੂੰ ਨੱਥ ਪਾਉਣ ਲਈ ਨਵੀਂ ਮਾਈਨਿੰਗ ਪਾਲਿਸੀ ਨੂੰ ਲੈ ਕੇ ਚਰਚਾ ਹੋ ਸਕਦੀ ਹੈ।