ਨਾਜ਼ਾਇਜ਼ ਮਾਈਨਿੰਗ ਤੇ ਨਕੇਲ ਕੱਸਣ ਲਈ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ
ਸ਼ਿਕਾਇਤ ਦਰਜ ਕਰਵਾਉਣ ਲਈ ਜਾਰੀ ਕੀਤਾ ਟੋਲ ਫ੍ਰੀ ਨੰਬਰ
ਚੰਡੀਗੜ 25 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਨਜਾਇਜ਼ ਮਾਈਨਿੰਗ ਨੂੰ ਨੱਥ ਪਾਉਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਜਾਣਕਾਰੀ ਅਨੁਸਾਰ ਸਰਕਾਰ ਨੇ ਨਾਜ਼ਾਇਜ਼ ਮਾਈਨਿੰਗ ਦੇ ਵਿਰੁੱਧ ਸ਼ਿਕਾਇਤ ਦਰਜ ਕਰਨ ਲਈ ਟੋਲ ਫ੍ਰੀ ਨੰਬਰ ਜਾਰੀ ਕੀਤਾ ਹੈ। ਇਸ ਨੰਬਰ ਉੱਤੇ ਲੋਕ ਪੰਜਾਬ ਵਿੱਚ ਵੀ ਨਜਾਇਜ਼ ਮਾਈਨਿੰਗ ਦੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਹ ਨੰਬਰ ਹੈ 1800 180 2422 । ਇਸ ਦੇ ਨਾਲ ਹੀ ਜੇਕਰ ਮਾਈਨਿੰਗ ਨਾਲ ਜੁੜੇ ਮੁੱਦੇ ਜਿਵੇਂ ਕਿ ਰੇਤੇ ਦੀ ਕੀਮਤ ਦੀ ਵਾਧੂ ਵਸੂਲੀ ਬਾਰੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।