ਨਾਜ਼ਾਇਜ਼ ਮਾਈਨਿੰਗ ਨੂੰ ਲੈ ਕੇ ਛਿੜਿਆ ਵਿਵਾਦ
ਨਵਜੋਤ ਸਿੱਧੂ ਨੇ ਸ਼ੇਅਰ ਕੀਤੀ ਗੈਰ-ਕਾਨੂੰਨੀ ਮਾਈਨਿੰਗ ਦੀ ਵੀਡੀਓ
ਸੁਖਪਾਲ ਖਹਿਰਾ ਨੇ ਵੀ ਪ੍ਰੈੱਸ ਕਾਨਫਰੰਸ ਕਰਕੇ ਘੇਰੀ ਮਾਨ ਸਰਕਾਰ,ਪੁੱਛੇ ਇਹ ਅਹਿਮ ਸਵਾਲ!
ਚੰਡੀਗੜ੍ਹ,8 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ ਨਾਜ਼ਾਇਜ਼ ਮਾਈਨਿੰਗ ਦਾ ਮੁੱਦਾ ਚੋਣਾਂ ਤੋਂ ਪਹਿਲਾਂ ਕਾਫੀ ਭਖਿਆ ਰਿਹਾ ਸੀ। ਹੁਣ ਨਵੀਂ ਸਰਕਾਰ ਆਉਣ ਤੋਂ ਬਾਅਦ ਕਾਂਗਰਸੀ ਆਗੂਆਂ ਵੱਲੋਂ ਲਗਾਤਾਰ ਆਪ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਅੱਜ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਪ੍ਰੈੱਸ ਕਾਨਫਰੰਸ ਰਾਹੀਂ ਮੁੱਖ ਮੰਤਰੀ ਨੂੰ ਉਹਨਾਂ ਵੱਲੋਂ ਕੀਤੇ ਗਏ 20ਹਜ਼ਾਰ ਕਰੋੜ ਰੁਪਏ ਦੱਬਣ ਦੇ ਦਾਅਵਿਆਂ ਨੂੰ ਜਾਹਿਰ ਕਰਨ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪਿਛਲੇ 10 ਸਾਲਾਂ ਦੌਰਾਨ ਮਾਈਨਿੰਗ ਨੂੰ ਲੈ ਕੇ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਪੰਜਾਬ ਵਿੱਚ ਵੱਧ ਰਹੇ ਰੇਤੇ ਦੇ ਰੇਟ ਦਾ ਵੀ ਮੁੱਦਾ ਚੁੱਕਿਆ ਹੈ।
https://twitter.com/sherryontopp/status/1512296443784032260?s=20&t=BFuDj0eLcK1kv9qUbrfBzQ