ਨਾਜ਼ਾਇਜ਼ ਮਾਈਨਿੰਗ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚੰਨੀ ਕੋਲੋਂ ਈਡੀ ਵੱਲੋਂ ਪੁੱਛਗਿੱਛ!
ਚੰਡੀਗੜ੍ਹ,14 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ। ਜਾਣਕਾਰੀ ਅਨੁਸਾਰ ਈਡੀ ਵੱਲੋਂ ਨਾਜ਼ਾਇਜ਼ ਮਾਈਨਿੰਗ ਅਤੇ ਮਨੀ ਲਾਂਡ੍ਰਿੰਗ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਮਾਮਲੇ ਵਿੱਚ ਹੁਣ ਚਰਨਜੀਤ ਚੰਨੀ ਕੋਲੋਂ ਵੀ ਪੁੱਛਗਿੱਛ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਚਰਨਜੀਤ ਚੰਨੀ ਈਡੀ ਦੇ ਜਲੰਧਰ ਸਥਿਤ ਦਫਤਰ ਵਿਖੇ ਪੇਸ਼ ਹੋਏ ਸਨ ਅਤੇ ਉਹਨਾਂ ਕੋਲੋਂ 2 ਤੋਂ 3 ਘੰਟੇ ਤੱਕ ਲਗਾਤਾਰ ਪੁੱਛਗਿੱਛ ਕੀਤੀ ਗਈ ਹੈ। ਹੋਰ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਚੰਨੀ 16 ਅਪ੍ਰੈਲ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਚਰਨਜੀਤ ਚੰਨੀ ਦੇ ਭਾਣਜੇ(ਸਾਲੀ ਦੇ ਮੁੰਡੇ) ਭੁਪਿੰਦਰ ਸਿੰਘ ਹਨੀ ਨੂੰ ਕਰੀਬ ਦੱਸ ਕਰੋੜ ਨਕਦ ਰਾਸ਼ੀ, 21 ਲੱਖ ਦੇ ਕਰੀਬ ਸੋਨਾ ਅਤੇ 12 ਲੱਖ ਰੁਪਏ ਦੀ ਰੋਲੈਕਸ ਘੜੀ ਮਿਲਣ ਤੋਂ ਬਾਅਦ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਸੀ। ਹਨੀ ਖਿਲਾਫ ਇਹ ਸਾਰੀ ਕਾਰਵਾਈ ਪੰਜਾਬ ਪੁਲਿਸ ਵੱਲੋਂ 2018 ਵਿੱਚ ਰੋਪੜ ਦੇ ਥਾਣੇ ਵਿਖੇ ਨਜ਼ਾਇਜ ਰੇਤ ਮਾਇਨਿੰਗ ਮਾਮਲੇ ਵਿੱਚ ਦਰਜ ਇੱਕ ਐੱਫ.ਆਈ.ਆਰ ਦੇ ਅਧਾਰ ‘ਤੇ ਕੀਤੀ ਗਈ ਸੀ। ਇਸੇ ਦੇ ਚੱਲਦੇ ਈਡੀ ਨੇ ਭੁਪਿੰਦਰ ਸਿੰਘ ਹਨੀ ਦੇ ਖਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਵੀ ਦਾਖ਼ਲ ਕੀਤੀ ਸੀ ਜਿਸ ਤੋਂ ਬਾਅਦ 6 ਅਪ੍ਰੈਲ ਨੂੰ ਅਦਾਲਤ ਵੱਲੋਂ ਭੁਪਿੰਦਰ ਸਿੰਘ ਹਨੀ ਨੂੰ ਜੇਲ੍ਹ ਭੇਜ ਦਿੱਤਾ ਗਿਆ।