ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸੁਰੱਖਿਅਤ ਨਹੀਂ ਹਨ ਔਰਤਾਂ!
ਨਾਜ਼ਾਇਜ਼ ਸ਼ਰਾਬ ਵੇਚਣ ਵਾਲਿਆਂ ਨੇ ਔਰਤ ਨੂੰ ਗੰਜਾ ਕਰਕੇ, ਚੱਪਲਾਂ ਦੇ ਹਾਰ ਪਾਕੇ ਘੁੰਮਾਇਆ ਦਿੱਲੀ ਦੀਆਂ ਗਲੀਆਂ ਵਿੱਚ
ਚੰਡੀਗੜ੍ਹ,27 ਜਨਵਰੀ(ਵਿਸ਼ਵ ਵਾਰਤਾ) – ਦੇਸ਼ ਦੀ ਰਾਜਧਾਨੀ ਦਿੱਲੀ ਵਿੱਕ ਬੇਹੱਦ ਹੈਰਾਨ ਕਰਨ ਵਾਲੀ ਘਟਨਾ ਵਿੱਚ, ਇੱਕ ਔਰਤ ‘ਤੇ ਕਥਿਤ ਤੌਰ ‘ਤੇ ਲੋਕਾਂ ਦੇ ਇੱਕ ਸਮੂਹ ਦੁਆਰਾ ਹਮਲਾ ਕੀਤਾ ਗਿਆ,ਜਿਨ੍ਹਾਂ ਨੇ ਉਸਦੇ ਵਾਲ ਕੱਟੇ, ਉਸਦੇ ਕੱਪੜੇ ਪਾੜ ਦਿੱਤੇ, ਉਸਦਾ ਮੂੰਹ ਕਾਲਾ ਕੀਤਾ ਅਤੇ ਫਿਰ ਸ਼ਾਹਦਰਾ ਖੇਤਰ ਵਿੱਚ ਉਸਨੂੰ ਇਤਰਾਜ਼ਯੋਗ ਹਾਲਤ ਵਿੱਚ ਘੁੰਮਾਇਆ ਗਿਆ । ਔਰਤ ਦਾ ਕਥਿਤ ਤੌਰ ‘ਤੇ ਜਿਨਸੀ ਸ਼ੋਸ਼ਣ ਵੀ ਕੀਤੇ ਜਾਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਉਕਤ ਘਟਨਾ ਬੁੱਧਵਾਰ ਦੀ ਹੈ ਅਤੇ ਦੋਸ਼ੀ ਇਲਾਕੇ ‘ਚ ਨਾਜਾਇਜ਼ ਸ਼ਰਾਬ ਵੇਚਣ ਵਾਲੇ ਦੱਸੇ ਜਾਂਦੇ ਹਨ।
ਸ਼ਾਹਦਰਾ ਦੇ ਪੁਲਿਸ ਡਿਪਟੀ ਕਮਿਸ਼ਨਰ ਆਰ. ਸੱਤਿਆਸੁੰਦਰਮ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧ ਵਿੱਚ ਚਾਰ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਿਨਸੀ ਸ਼ੋਸ਼ਣ ਅਤੇ ਬਦਸਲੂਕੀ ਦਾ ਮਾਮਲਾ ਸਬੰਧਤ ਥਾਣੇ ਵਿੱਚ ਦਰਜ ਕਰ ਲਿਆ ਗਿਆ ਹੈ।
ਡੀਸੀਪੀ ਨੇ ਕਿਹਾ, “ਪੀੜਤ ਨੂੰ ਹਰ ਸੰਭਵ ਮਦਦ ਅਤੇ ਸਲਾਹ ਦਿੱਤੀ ਜਾ ਰਹੀ ਹੈ। ਅਸੀਂ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਾਂ। ਇਸ ਦੀ ਜਾਂਚ ਲਈ ਉੱਚ ਅਧਿਕਾਰੀਆਂ ਦੀ ਇੱਕ ਟੀਮ ਬਣਾਈ ਗਈ ਹੈ, ਅਸੀਂ ਜਲਦੀ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਵਾਂਗੇ,”।ਪੁਲਿਸ ਤੱਥਾਂ ਅਤੇ ਦੋਸ਼ਾਂ ਦੀ ਪੜਤਾਲ ਕਰ ਰਹੀ ਹੈ। ਔਰਤ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਨੇ ਉਸ ਦੇ ਬਿਆਨ ਦਰਜ ਕਰ ਲਏ ਹਨ। ਇਸ ਦੌਰਾਨ ਦਿੱਲੀ ਮਹਿਲਾ ਕਮਿਸ਼ਨ (ਡੀ.ਸੀ.ਡਬਲਿਊ.) ਦੇ ਚੇਅਰਪਰਸਨ ਮੱਲੀਵਾਲ ਨੇ ਵੀ ਘਟਨਾ ਦੀ ਵੀਡੀਓ ਆਪਣੇ ਸ਼ੋਸ਼ਲ ਮੀਡੀਆ ਤੇ ਪਾਈ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੀ ਟਵੀਟ ਸਾਹਮਣੇ ਆਇਆ ਹੈ।
ये बेहद शर्मनाक है। अपराधियों की इतनी हिम्मत हो कैसे गई? केंद्रीय गृहमंत्री जी और उपराज्यपाल जी से मैं आग्रह करता हूँ कि पुलिस को सख़्त एक्शन लेने के निर्देश दें, क़ानून व्यवस्था पर ध्यान दें। दिल्लीवासी इस तरह के जघन्य अपराध और अपराधियों को किसी भी क़ीमत पर बर्दाश्त नहीं करेंगे। https://t.co/aAinx2Sbti
— Arvind Kejriwal (@ArvindKejriwal) January 27, 2022