ਜਿ਼ਲ੍ਹੇ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਾਫ ਸਫਾਈ ਰੱਖਣ ਦੀ ਕੀਤੀ ਅਪੀਲ
ਫ਼ਤਹਿਗੜ੍ਹ ਸਾਹਿਬ, 09 ਅਪ੍ਰੈਲ( ਵਿਸ਼ਵ ਵਾਰਤਾ)-ਕੋਵਿਡ-19 ਵਿਰੁੱਧ ਲੜੀ ਜਾ ਰਹੀ ਜੰਗ ਵਿੱਚ ਯੋਗਦਾਨ ਪਾਉਂਦਿਆਂ ਜਿ਼ਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਨਿਰਭਓ ਸਿੰਘ ਗਿੱਲ ਦੀ ਅਗਵਾਈ ਵਿੱਚ ਸਮੂਹ ਜੱਜਾਂ ਤੇ ਸਟਾਫ ਨੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਕਰੀਬ 02 ਲੱਖ 23 ਹਜ਼ਾਰ ਰੁਪਏ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਆਸ਼ੀਸ਼ ਕੁਮਾਰ ਬਾਂਸਲ, ਸਿਵਲ ਜੱਜ ਸੀਨੀਅਰ ਡਵੀਜ਼ਨ ਨੇ ਕਿਹਾ ਕਿ ਨੋਵੇਲ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦਾ ਸਾਹਮਣਾ ਕਰਨ ਲਈ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ ਅਤੇ ਇਸ ਮੁਸ਼ਕਲ ਘੜੀ ਵਿੱਚ ਕੋਰੋਨਾ ਖਿਲਾਫ ਜੰਗ ਵਿੱਚ ਇਹ ਯੋਗਦਾਨ ਪਾਇਆ ਗਿਆ ਹੈ I ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਬਿਮਾਰੀ ਤੋਂ ਬਚਾਅ ਲਈ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਵਰਤੋਂ ਕਰਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
ਸ਼੍ਰੀ ਬਾਂਸਲ ਨੇ ਕਿਹਾ ਕਿ ਜਿ਼ਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਨਿਰਭਓ ਸਿੰਘ ਗਿੱਲ ਵੱਲੋਂ ਸਮੂਹ ਨਿਆਂਇਕ ਅਧਿਕਾਰੀਆਂ ਤੇ ਸਟਾਫ ਨੂੰ ਇਸ ਮੁਸ਼ਕਲ ਘੜੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਤ ਕੀਤਾ ਗਿਆ ਸੀ, ਜਿਸ ਸਦਕਾ ਇਹ ਉਪਰਾਲਾ ਕੀਤਾ ਹੈ।