ਵਾਸ਼ਿੰਗਟਨ: ਅਮਰੀਕਾ ‘ਚ ਨਿਊਯਾਰਕ ਦੇ ਲੋਅਰ ਮੈਨਹਟਨ ‘ਚ ਇੱਕ ਟਰੱਕ ਡਰਾਇਵਰ ਨੇ ਪੈਦਲ ਚੱਲਣ ਵਾਲਿਆਂ ਤੇ ਸਾਇਕਲ ਲੇਨ ‘ਚ ਟੱਕਰ ਮਾਰ ਦਿੱਤੀ। ਬਾਅਦ ‘ਚ ਉਸ ਸ਼ੱਕੀ ਵਿਅਕਤੀ ਨੇ ਗੱਡੀ ‘ਚੋਂ ਉਤਰ ਕੇ ਲੋਕਾਂ ‘ਤੇ ਅੰਨ੍ਹੇਵਾਹ ਗੋਲੀਆਂ ਵੀ ਚਲਾਈਆਂ ਜਿਸ ਕਾਰਨ ਇਸ ਹਾਦਸੇ ‘ਚ ਕਰੀਬ 8 ਲੋਕਾਂ ਦੀ ਮੌਤ ਹੋ ਗਈ ਤੇ 12 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ।
ਨਿਊਯਾਰਕ ਦੇ ਮੇਅਰ ਬਿਲ ਦੇ ਬਲਾਜਿਓ ਨੇ ਦੱਸਿਆ ਕਿ ਇਸ ਹਮਲੇ ‘ਚ ਕਰੀਬ 8 ਲੋਕਾਂ ਦੀ ਮੌਤ ਹੋ ਗਈ ਹੈ ਤੇ 12 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਹਨ। ਮੇਅਰ ਨੇ ਇਸ ਹਮਲੇ ਨੂੰ ਅੱਤਵਾਦੀ ਹਮਲਾ ਕਿਹਾ ਹੈ। ਫਿਲਹਾਲ ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਹਿਰਾਸਤ ‘ਚ ਲੈ ਲਿਆ ਹੈ।