ਨਿਊਜ਼ੀਲੈਂਡ ਨੂੰ ਹਰਾ ਕੇ ਆਸਟ੍ਰੇਲੀਆ ਬਣਿਆ ਟੀ-20 ਵਿਸ਼ਵ ਚੈਂਪੀਅਨ

ਚੰਡੀਗੜ੍ਹ, 15 ਨਵੰਬਰ(ਵਿਸ਼ਵ ਵਾਰਤਾ)ਆਸਟ੍ਰੇਲੀਆ ਨੇ ਪਹਿਲੀ ਵਾਰ ਟੀ-20 ਵਿਸ਼ਵ ਕੱਪ ਜਿੱਤ ਲਿਆ ਹੈ। ਦੁਬਈ ਵਿੱਚ ਖੇਡੇ ਗਏ ਫਾਈਨਲ ਮੁਕਾਬਲੇ ਵਿੱਚ ਆਸਟ੍ਰੇਲੀਆ ਨੇ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾਇਆ। ਟੌਸ ਹਾਰ ਕੇ ਪਹਿਲਾਂ ਖੇਡਦੇ ਹੋਏ ਨਿਊਜ਼ੀਲੈਂਡ ਨੇ ਵਰਲਡ ਕੱਪ ਦੇ ਫਾਈਨਲ ਵਿਚ ਹੁਣ ਤੱਕ ਦਾ ਸਭ ਤੋਂ ਵੱਡਾ 172/4 ਦਾ ਸਕੋਰ ਬਣਾਇਆ।

ਆਸਟ੍ਰੇਲੀਆ ਦੀ ਟੀਮ ਨੇ 173 ਦੌੜਾਂ ਦਾ ਟੀਚਾ 18.5 ਓਵਰਾਂ ਵਿਚ 2 ਵਿਕਟਾਂ ਦੇ ਨੁਕਸਾਨ ਉਤੇ ਬਹੁਤ ਹੀ ਆਸਾਨੀ ਨਾਲ ਆਪਣੇ ਨਾਂ ਕਰ ਲਿਆ। ਜਿੱਤ ਵਿੱਚ ਡੇਵਿਡ ਵਾਰਨਰ ਨੇ 38 ਗੇਂਦਾਂ ਤੇ 53 ਦੌੜਾਂ ਬਣਾਈਆਂ ਅਤੇ ਮਿਚੇਲ ਮਾਰਸ਼ ਨੇ77 ਦੌੜਾਂ ਦੀ ਪਾਰੀ ਖੇਡੀ। ਆਸਟ੍ਰੇਲੀਆ 14 ਸਾਲ ਦੇ ਟੀ-20 ਵਰਲਡ ਕੱਪ ਦੇ ਇਤਿਹਾਸ ਵਿਚ ਪਹਿਲੀ ਵਾਰ ਚੈਂਪੀਅਨ ਬਣਿਆ ਹੈ।





















