ਨਿੱਜੀ ਮਿੱਲਾਂ ਦੀ ਜਾਇਦਾਦ ਜ਼ਬਤ ਕਰਕੇ ਕਿਸਾਨਾਂ ਦੀ ਬਕਾਇਆ ਗੰਨਾ ਰਾਸ਼ੀ ਦਾ ਕਰਾਂਗੇ ਭੁਗਤਾਨ -ਹਰਪਾਲ ਚੀਮਾ
ਚੰਡੀਗੜ੍ਹ, 25 ਜੂਨ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵਿੱਤ ਮੰਤਰੀ ਨੇ ਪੰਜਾਬ ਦੇ ਵਿੱਤ ਬਾਰੇ ਵ੍ਹਾਈਟ ਪੇਪਰ ਸਦਨ ਵਿੱਚ ਪੇਸ਼ ਕੀਤਾ। ਇਸ ਦੇ ਨਾਲ ਹੀ ਚੀਮਾ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨਿੱਜੀ ਮਿੱਲਾਂ ਦੀ ਜਾਇਦਾਦ ਜ਼ਬਤ ਕਰਕੇ ਕਿਸਾਨਾਂ ਦੀ ਬਕਾਇਆ ਗੰਨਾ ਰਾਸ਼ੀ ਦਾ ਭੁਗਤਾਨ ਕਰੇਗੀ।