ਨਿੱਜੀ ਸਕੂਲਾਂ ਤੇ ਨਕੇਲ ਕੱਸਣ ਲਈ ਤਿਆਰ ਪੰਜਾਬ ਸਰਕਾਰ
720 ਸਕੂਲਾਂ ਦੀ ਜਾਂਚ ਦੇ ਹੁਕਮ
ਚੰਡੀਗੜ੍ਹ,20 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਲਗਾਤਾਰ ਨਿੱਜੀ ਸਕੂਲਾਂ ਦੀ ਮਨਮਾਨੀ ਰੋਕਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਮਿਲ ਰਹੀ ਜਾਣਕਾਰੀ ਅਨੁਸਾਰ ਪ੍ਰਾਈਵੇਟ ਸਕੂਲਾਂ ‘ਤੇ ਸ਼ਿਕੰਜਾ ਕੱਸਣ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਜਿਸ ਅਨੁਸਾਰ ਸੂਬੇ ਭਰ 720 ਸਕੂਲਾਂ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਸ ਦੇ ਲਈ 15 ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ।























