ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਰਾਜ ਪੱਧਰੀ ਤਿੰਨਰੋਜਾ ਗੱਤਕਾ ਸਿਖਲਾਈ ਵਰਕਸ਼ਾਪ 7 ਜੂਨ ਤੋਂਫ਼ਤਹਿਗੜ ਸਾਹਿਬ ਵਿਖੇ
ਚੰਡੀਗੜ 2 ਜੂਨ : ਖਿਡਾਰੀਆਂ ਅਤੇ ਰੈਫ਼ਰੀਆਂ ਨੂੰ ਗੱਤਕਾ ਖੇਡ ਦੇ ਨਿਯਮਾਂ ਅਤੇ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ 7 ਜੂਨ ਨੂੰ ਸ੍ਰੀ ਫ਼ਤਹਿਗੜ ਸਾਹਿਬ ਵਿਖੇ ਲੜਕਿਆਂ ਲਈ ਉਚੇਚੀ ਤਿੰਨ ਰੋਜਾ ਰਾਜ ਪੱਧਰੀ ਗੱਤਕਾ ਸਿਖਲਾਈ ਵਰਕਸ਼ਾਪ ਸਥਾਨਕ ਜਿਲਾ ਗੱਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।
ਇਹ ਜਾਣਕਾਰੀ ਦਿੰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਦੱਸਿਆ ਕਿ ਖਾਸ ਕਰਕੇ ਰੈਫ਼ਰੀਆਂ ਲਈ ਆਯੋਜਤ ਇਸ ਕੈਂਪ ਦੌਰਾਨ ਜੰਗਜੂ ਕਲਾ ਦੇ ਮਾਹਿਰ ਗੱਤਕਾ ਕੋਚਾਂ ਵੱਲੋਂ ਥਿਊਰੀ ਅਤੇ ਪ੍ਰੈਕਟੀਕਲ ਕਲਾਸਾਂ ਲਗਾਈਆਂ ਜਾਣਗੀਆਂ ਜਿਸ ਦੌਰਾਨ ਉਨਾਂ ਨੂੰ ਗੱਤਕਾ ਖੇਡ ਦੇ ਨਿਯਮਾਂ ਬਾਰੇ ਅਤੇ ਟੂਰਨਾਮੈਂਟ ਕਰਵਾਉਣ ਲਈ ਸਿਖਲਾੲਂ ਦਿੱਤੀ ਜਾਵੇਗੀ