ਚੰਡੀਗੜ੍ਹ, 24 ਜਨਵਰੀ (ਵਿਸ਼ਵ ਵਾਰਤਾ) – ਅਨੁਸੂਚਿਤ ਜਾਤੀ ਵਰਗ ਨਾਲ ਧੱਕੇਸ਼ਾਹੀ ਅਤੇ ਗੁੰਡਾਗਰਦੀ ਕਰਨ ਵਾਲਿਆਂ ਨੂੰ ਕੈਪਟਨ ਸਰਕਾਰ ਦੀ ਸਿਆਸੀ ਸਰਪ੍ਰਸਤੀ ਹਾਸਿਲ ਹੋਣ ਦੀ ਨਿੰਦਿਆ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਵਿਧਾਇਕ ਨਿਰਮਲ ਸਿੰਘ ਸ਼ਤਰਾਣਾ ਦੇ ਇਸ਼ਾਰੇ ਉਤੇ ਸੰਗੀਨ ਧਾਰਵਾਂ ਤਹਿਤ ਐਫਆਈਆਰ ਦਰਜ ਕਰਾਕੇ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਪਿੰਡੋਂ ਉਜਾੜ ਦਿੱਤਾ ਹੈ।
ਸ੍ਰ ਕੈਂਥ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਿਧਾਇਕਾਂ ਨੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮੁੱਦਿਆਂ ਖਾਸਕਰ ਅਨਿਆਂ, ਅੱਤਿਆਚਾਰ, ਧੱਕੇਸ਼ਾਹੀ,ਤਸ਼ਦਦ ਅਤੇ ਗੁੰਡਾਗਰਦੀ ਕਰਨ ਵਾਲਿਆਂ ਨੂੰ ਸਿਆਸੀ ਸਰਪ੍ਰਸਤੀ ਦੇਣਾ ਗੰਭੀਰ ਚਿੰਤਾ ਦੀ ਵਿਸ਼ਾ ਬਣਿਆ ਹੋਇਆ ਹੈ।ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਸੈਕਟਰ 25ਦੇ ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਲਗਾਤਾਰ 34ਵੇਂ ਦਿਨ ਵੀ ਜਾਰੀ ਅਤੇ ਵਿਧਾਇਕਾਂ ਦੀ ਗੰਢਤੁਪ ਦਾ ਪਰਦਾਫਾਸ਼ ਕਰ ਕਰ ਰਹੇ ਹਨ ।
ਸ੍ਰ ਕੈਂਥ ਨੇ ਕਿਹਾ ਕਿ ਪੁਲਿਸ ਦਾ ਰਾਜਨੀਤਕਕਰਨ ਹੋਣ ਕਾਰਨ ਧੱਕੇਸ਼ਾਹੀ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ ਗਰੀਬ ਪਰਿਵਾਰਾਂ ਨੂੰ ਇਸ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਗ੍ਰਹਿ ਵਿਭਾਗ ਆਪਣੀ ਜੁਮੇਵਾਰੀ ਤੋਂ ਭੱਜ ਗਿਆ ਹੈ ਨਿਆਂ ਮਿਲਣ ਦੀਆਂ ਉਮੀਦਾਂ ਮੱਧਮ ਹੋ ਗਈਆ ਹਨ। ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪਿੰਡ ਸ਼ੇਰਗੜ੍ਹ ਅਤੇ ਅਤਾਲਾਂ ਦੇ ਪੀੜਤ ਪਰਿਵਾਰ ਇਨਸਾਫ ਪ੍ਰਾਪਤ ਕਰਨ ਲਈ ਕੈਪਟਨ ਅਮਰਿੰਦਰਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਵਿਰੁੱਧ ਕੜਾਕੇ ਦੀ ਠੰਡ ਵਿੱਚ ਸੰਘਰਸ਼ ਕਰ ਰਹੇ ਹਨ ।
ਉਨ੍ਹਾਂ ਨੇ ਕਿਹਾ, “ਕਾਂਗਰਸ ਸਰਕਾਰ ਦੇ ਰਾਜ ਵਿੱਚ ਇਨ੍ਹਾਂ ਗਰੀਬ ਪਰਿਵਾਰਾਂ ਨੂੰ ਇਸ ਠੰਡੇ ਮੌਸਮ ਵਿਚ ਇਥੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ , ਕੈਪਟਨ ਅਮਰਿੰਦਰ ਸਿੰਘ ਵੱਲੋਂ ਨਜਰਅੰਦਾਜ਼ ਕਰਨਾਸ਼ਰਮਨਾਕ ਹੈ। ਇਨ੍ਹਾਂ ਪੀੜਤਾਂ ਨੂੰ ਇਨਸਾਫ਼ ਦਿਵਾਉਣ ਸ਼ਾਤੀਪੂਰਨ ਸੰਘਰਸ਼ ਕਰਕੇ ਕੈਪਟਨ ਸਰਕਾਰ ਨੂੰ ਮਜਬੂਰ ਕੀਤਾ ਜਾ ਰਿਹਾ ਹੈ । ਜਦੋਂ ਤੱਕ ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਬੰਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੂਬਾ ਸਰਕਾਰ ਦੇ ਖਿਲਾਫ ਧਰਨਾ ਲਗਾਤਾਰ ਚੱਲ ਦਾ ਰਹੇਗਾ।