ਨੋਟਬੰਦੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਚੰਡੀਗੜ੍ਹ 2 ਜਨਵਰੀ(ਵਿਸ਼ਵ ਵਾਰਤਾ)- 2016 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1000 ਅਤੇ 500 ਰੁਪਏ ਦੇ ਨੋਟ ਬੰਦ ਕਰਨ ਦਾ ਐਲਾਨ ਕੀਤਾ ਸੀ। ਸਰਕਾਰ ਦੇ ਇਸ ਫੈਸਲੇ ਖਿਲਾਫ 58 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਜਿਹਨਾਂ ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ ਇਹ ਪਟੀਸ਼ਨਾਂ ਖਾਰਿਜ ਕਰ ਦਿੱਤੀਆਂ ਹਨ ਅਤੇ ਨਾਲ ਹੀ ਸਰਕਾਰ ਦੇ ਫੈਸਲੇ ਨੂੰ ਸਹੀ ਠਹਿਰਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਸਰਕਾਰ ਅਤੇ ਆਰਬੀਆਈ ਤੋਂ ਜਵਾਬ ਤਲਬ ਕੀਤਾ ਸੀ। ਕੇਂਦਰ ਸਰਕਾਰ ਨੇ ਪਿਛਲੇ ਸਾਲ 9 ਨਵੰਬਰ ਨੂੰ ਦਾਇਰ ਹਲਫਨਾਮੇ ‘ਚ ਕਿਹਾ ਸੀ ਕਿ 500 ਅਤੇ 1000 ਦੇ ਨੋਟਾਂ ਦੀ ਗਿਣਤੀ ‘ਚ ਕਾਫੀ ਵਾਧਾ ਹੋਇਆ ਹੈ। ਇਸੇ ਲਈ ਫਰਵਰੀ ਤੋਂ ਨਵੰਬਰ ਤੱਕ ਆਰਬੀਆਈ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ 8 ਨਵੰਬਰ ਨੂੰ ਇਨ੍ਹਾਂ ਨੋਟਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਸੀ। 5 ਜੱਜਾਂ ਦੀ ਬੈਂਚ ਨੇ ਕਿਹਾ- ਸਰਕਾਰ ਦਾ ਫੈਸਲਾ ਸਹੀ ਹੈ; ਮੁਦਰਾ ਬੰਦ ਕਰਨ ਵਿੱਚ ਕੋਈ ਗਲਤੀ ਨਹੀਂ ਹੈ