ਚੋਣ ਪ੍ਰਚਾਰ ਦੌਰਾਨ ਬਿਕਰਮ ਚਹਿਲ ਦੇ ਹੱਕ ‘ਚ ਆਪ ਮੁਹਾਰੇ ਉਮੜ ਰਹੇ ਲੋਕਾਂ ਦੇ ਇਕੱਠ
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਰੁਜ਼ਗਾਰ ਮੁਹੱਈਆ ਕਰਵਾਉਣਾ ਹੋਵੇਗਾ ਸਭ ਤੋਂ ਵੱਡਾ ਟੀਚਾ -ਬਿਕਰਮ ਚਹਿਲ
ਸਨੌਰ,16 ਫਰਵਰੀ(ਵਿਸ਼ਵ ਵਾਰਤਾ) – ਵਿਧਾਨ ਸਭਾ ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਨੇ ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ ਚ ਕੀਤੇ ਜਾ ਰਹੇ ਚੋਣ ਪ੍ਰਚਾਰ ਕਰਕੇ ਆਪਣੀ ਚੋਣ ਮੁਹਿੰਮ ਨੂੰ ਪੂਰੇ ਸ਼ਿਖਰਾਂ ਤੇ ਪਹੁੰਚਾਇਆ ਹੋਇਆ ਹੈ।ਬਿਕਰਮ ਚਹਿਲ ਦੇ ਚੋਣ ਪ੍ਰਚਾਰ ਦੌਰਾਨ ਆਪ ਮੁਹਾਰੇ ਉਮੜਦੇ ਲੋਕਾਂ ਦੇ ਇਕੱਠ ,ਵੱਖ-ਵੱਖ ਪਿੰਡਾਂ ਵਿੱਚ ਹੋ ਰਹੇ ਉਹਨਾਂ ਦੇ ਭਰਵੇਂ ਸਵਾਗਤ ਅਤੇ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਬੇਸ਼ੁਮਾਰ ਪਿਆਰ ਸ.ਚਹਿਲ ਵੱਲੋਂ ਹਲਕੇ ਅੰਦਰ ਕੀਤੇ ਲੋਕ ਭਲਾਈ ਦੇ ਕੰਮਾਂ ਅਤੇ ਨੌਜਵਾਨਾਂ ਵਿੱਚ ਉਹਨਾਂ ਦੀ ਹਰਮਨ ਪਿਆਰਤਾ ਦੀ ਗਵਾਹੀ ਭਰਦੇ ਹਨ ।ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਚੋਣ ਮੀਟਿੰਗਾਂ ਦੌਰਾਨ ਇੱਕਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਬਿਕਰਮ ਚਹਿਲ ਨੇ ਕਿਹਾ ਕਿ ਭਾਜਪਾ ਦੀ ਡਬਲ ਇੰਜਣ ਸਰਕਾਰ ਆਉਣ ‘ਤੇ ਹਲਕੇ ਦਾ ਸਰਵ ਪੱਖੀ ਵਿਕਾਸ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰ ਆਉਣ ਤੇ ਹਲਕੇ ਚ ਸਿਹਤ ਅਤੇ ਸਿੱਖਿਆ ਦੇ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। ਬਿਕਰਮ ਚਹਿਲ ਨੇ ਕਿਹਾ ਕਿ ਉਹਨਾਂ ਦਾ ਸਭ ਤੋਂ ਵੱਡਾ ਟੀਚਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਹਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਹੋਵੇਗਾ।ਉਹਨਾਂ ਨੌਜਵਾਨਾਂ ਨਾਲ ਵਾਅਦਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਦੇ ਮੈਦਾਨ ਤਿਆਰ ਕੀਤੇ ਜਾਣਗੇ ਅਤੇ ਨਾਲ ਹੀ ਉਹਨਾਂ ਦੇ ਰੁਜ਼ਗਾਰ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਹਨਾਂ ਪਿੰਡ ਵਾਸੀਆਂ ਤੋਂ ਮਿਲ ਰਹੇ ਭਰਵੇਂ ਪਿਆਰ ਅਤੇ ਸਤਿਕਾਰ ਲਈ ਉਹਨਾਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀ 20 ਤਰੀਕ ਨੂੰ ਪੰਜਾਬ ਲੋਕ ਕਾਂਗਰਸ ਦਾ ਹਾਕੀ ਤੇ ਗੇਂਦ ਵਾਲਾ ਬਟਨ ਦਬਾ ਕੇ ਉਹਨਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤਾਂ ਜੋ ਉਹ ਹਲਕੇ ਦੀ ਸੇਵਾ ਹੋਰ ਵੀ ਤੇਜ਼ੀ ਨਾਲ ਕਰਦੇ ਰਹਿਣ।