ਚੰਡੀਗੜ, 27 ਮਾਰਚ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ ‘ਚ ਐਲਾਨ ਕੀਤਾ ਕਿ ਉਨਾਂ ਦੀ ਸਰਕਾਰ ਵੱਲੋਂ ਦੱਸਵੀਂ ਜਮਾਤ ਪਾਸ ਕਰ ਚੁੱਕੇ ਅਤੇ ਪਰਿਵਾਰ ਦੀ ਸਾਲਾਨਾ ਆਮਦਨ 6 ਲੱਖ ਰੁਪਏ ਤੱਕ ਹੋਣ ਵਾਲੇ 18 ਤੋਂ 35 ਸਾਲ ਦੀ ਉਮਰ ਵਾਲੇ ਨੌਜਵਾਨਾਂ ਨੂੰ ਪੜਾਅਵਾਰ ਸਮਾਰਟ ਫੋਨ ਮੁਹੱਈਆ ਕਰਾਏ ਜਾਣਗੇ।
ਰਾਜਪਾਲ ਦੇ ਭਾਸ਼ਨ ‘ਤੇ ਧੰਨਵਾਦ ਦੇ ਮਤੇ ‘ਤੇ ਬਹਿਸ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਨੇ ਨੌਜਵਾਨਾਂ ਦੇ ਸਸ਼ਕਤੀਕਰਨ ਉੱਤੇ ਆਪਣਾ ਧਿਆਨ ਕੇਂਦਰਿਤ ਕੀਤਾ ਹੋਇਆ ਹੈ ਜਿਸ ਦੇ ਵਾਸਤੇ ਉਨ•ਾਂ ਦੀ ਸਰਕਾਰ ਨੇ ਪਹਿਲੇ ਸਾਲ ਹੀ ਲੂ”ਘਰ ਘਰ ਰੋਜ਼ਗਾਰ” ਸਕੀਮ ਨੂੰ ਸਫਲਤਾਪੂਰਵਕ ਸ਼ੁਰੂ ਕਰ ਦਿੱਤਾ ਹੈ।
ਉਨ•ਾਂ ਦੱਸਿਆ ਕਿ 2017 ਦੀ ਚੋਣ ਦੌਰਾਨ ਤਕਰੀਬਨ 13 ਲੱਖ ਨੌਜਵਾਨਾਂ ਨੇ ਨੌਕਰੀ ਜਾਂ ਲਾਭਦਾਇਕ ਰੋਜ਼ਗਾਰ ਦੇ ਵਾਸਤੇ ਸੰਪਰਕ ਕੀਤਾ ਹੈ ਜਿਸ ਦੇ ਵਾਸਤੇ ਸਰਕਾਰ ਨੇ ”ਘਰ ਘਰ ਰੋਜ਼ਗਾਰ ਤੇ ਕਾਰੋਬਾਰ” ਨੂੰ ਮਿਸ਼ਨ ਬਣਾ ਕੇ ਆਪਣਾ ਕੰਮ ਸ਼ੁਰੂ ਕੀਤਾ। ਇਸ ਸਮੇਂ ਦੌਰਾਨ ਵੱਖ-ਵੱਖ ਸ਼੍ਰੇਣੀਆਂ ਦੀਆਂ 166291 ਨੌਕਰੀਆਂ ਪੈਦਾ ਕੀਤੀਆਂ ਗਈਆਂ ਹਨ ਜਿਨ•ਾਂ ਵਿਚ 31084 ਮੈਗਾ ਰੋਜ਼ਗਾਰ ਮੇਲਿਆਂ ਅਤੇ 27718 ਸਰਕਾਰੀ ਨੌਕਰੀਆਂ ਤੋਂ ਇਲਾਵਾ 36022 ਸਵੈ-ਰੋਜ਼ਗਾਰ ਮੌਕੇ ਸ਼ਾਮਲ ਹਨ। ਸਰਕਾਰ ਨੇ ਪਹਿਲਾਂ ਹੀ 16130 ਨੌਕਰੀਆਂ ਦਾ ਇਸ਼ਤਿਹਾਰ ਦੇ ਦਿੱਤਾ ਹੈ। ਇਨ•ਾਂ ਦੀ ਭਰਤੀ ਪ੍ਰਕਿਰਿਆ ਛੇਤੀ ਹੀ ਮੁਕੰਮਲ ਕਰ ਲਈ ਜਾਵੇਗੀ।
ਮੁੱਖ ਮੰਤਰੀ ਨੇ ਸਦਨ ਵਿਚ ਐਲਾਨ ਕੀਤਾ ਕਿ ਸੂਬੇ ‘ਚ ਰੋਜ਼ਗਾਰ ਪੈਦਾ ਕਰਨ ਵਾਸਤੇ ਸਥਾਈ ਕਮਿਸ਼ਨ ਸਥਾਪਿਤ ਕਰਨ ਦਾ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ। ਉਨ•ਾਂ ਨੇ ਬੇਰੋਜ਼ਗਾਰ ਨੌਜਵਾਨਾਂ ਨੂੰ ਬੇਰੋਜ਼ਗਾਰ ਭੱਤਾ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਵੀ ਦੁਹਰਾਈ। ਉਨ•ਾਂ ਕਿਹਾ ਕਿ ਉਨ•ਾਂ ਦੀ ਸਰਕਾਰ ਪੰਜਾਬ ਯੂਥ ਹੁਨਰ ਵਿਕਾਸ ਪ੍ਰੋਗਰਾਮ ਦੇ ਵਾਸਤੇ ਕਾਰਜ ਕਰ ਰਹੀ ਹੈ ਜਿਸ ਦੇ ਵੇਰਵੇ ਵਿੱਤ ਮੰਤਰੀ ਵੱਲੋਂ ਦਿੱਤੇ ਜਾ ਚੁੱਕੇ ਹਨ।
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ -24 ਪਿੰਡਾਂ 'ਚ ਭਾਜਪਾ...