ਚੰਡੀਗੜ, 19 ਨਵੰਬਰ:(ਵਿਸ਼ਵ ਵਾਰਤਾ ) ਗੈਲਰੀ ਵਿੱਚ ਬੀਤੇ ਦਿਨ ਸ਼ੁਰੂ ਹੋਈ ਦੋ ਰੋਜ਼ਾ ਫੌਜੀ ਕਲਾ ਤੇ ਚਿੱਤਰ ਪ੍ਰਦਰਸ਼ਨੀ ਜੰਗੀ ਫੌਜੀਆਂ ਅਤੇ ਸਾਬਕਾ ਸੈਨਿਕਾਂ ਦੀ ਇਸ ਉਮੀਦ ਨਾਲ ਖਤਮ ਹੋਈ ਕਿ ਇਹ ਉਪਰਾਲਾ ਨੌਜਵਾਨਾਂ ਨੂੰ ਰੱਖਿਆ ਸੈਨਾਵਾਂ ’ਚ ਸ਼ਾਮਲ ਹੋਣ ਪ੍ਰਤੀਪੇ੍ਰਰਿਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਟੀ. ਐਸ. ਸ਼ੇਰਗਿੱਲ ਨੇ ਆਖਿਆ ਚੰਡੀਗੜ ਵਿਖੇ 7 ਤੋਂ 9 ਦਸੰਬਰ ਨੂੰ ਹੋ ਰਹੇ ਮੁਲਕ ਦੇ ਪਹਿਲੇ ਮਿਲਟਰੀ ਲਿਟਰੇਚਰ ਫੈਸਟੀਵਲ ਦੀਆਂ ਅਗਾਊਂਸਰਗਰਮੀਆਂ ਦੇ ਹਿੱਸੇ ਵੱਜੋਂ ਲਾਈ ਇਹ ਨੁਮਾਇਸ਼ ਰੱਖਿਆ ਸੈਨਾਵਾਂ ਵਿੱਚ ਸ਼ਾਮਲ ਹੋਣ ਲਈ ਨੌਜਵਾਨਾਂ ਨੂੰ ਉਤਸ਼ਾਹਤ ਕਰਨ ਵਾਸਤੇ ਅਹਿਮ ਭੂਮਿਕਾ ਅਦਾ ਕਰੇਗੀ। ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਕਿਹਾ, ‘‘ਸਾਡੇ ਕੋਲ ਬਹਾਦਰੀ ਤੇ ਸਮਰਪਿਤ ਭਾਵਨਾ ਨਾਲ ਸੇਵਾ ਕਰਨ ਵਾਲੀ ਫੌਜ ਦਾ ਸ਼ਾਨਦਾਰ ਵਿਰਸਾ ਹੈ ਅਤੇ ਸਾਡਾ ਇਹ ਵਿਰਸਾ ਸਾਡਾ ਅਨਮੋਲ ਖਜ਼ਾਨਾ ਹੈ ਜੋ ਹਮੇਸ਼ਾ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤਰਿਹਾ ਹੈ’’। ਰੱਖਿਆ ਸੈਨਾਵਾਂ ਪ੍ਰਤੀ ਪੰਜਾਬੀ ਨੌਜਵਾਨਾਂ ਦੀ ਦਿਲਚਸਪੀ ਘਟਣ ਦੇ ਤਾਜ਼ਾ ਰੁਝਾਨ ’ਤੇ ਚਿੰਤਾ ਜ਼ਾਹਰ ਕਰਦਿਆਂ ਲੈਫਟੀਨੈਂਟ ਜਨਰਲ ਸ਼ੇਰਗਿਲ ਨੇ ਆਖਿਆ ਕਿ ਇਹ ਦੋ ਦਿਨਾਂ ਪ੍ਰਦਰਸ਼ਨੀ ਮਿਲਟਰੀ ਲਿਟਰੇਚਰ ਫੈਸਟੀਵਲ ਅਧੀਨ ਕਰਵਾਏ ਜਾਰਹੇ ਪੋ੍ਰਗਰਾਮਾਂ ਦੀ ਲੜੀ ਦਾ ਇਕ ਹਿੱਸਾ ਹੈ ਜਿਸ ਦਾ ਉਦੇਸ਼ ਹੀ ਨੌਜਵਾਨਾਂ ਨੂੰ ਰੱਖਿਆ ਸੈਨਾਵਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨਾ ਹੈ। ਉਨਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ 25 ਤੋਂ 30 ਫੀਸਦੀ ਪੰਜਾਬੀ ਨੌਜਵਾਨ ਫੌਜ ਵਿੱਚ ਆਪਣੀਆਂ ਸੇਵਾਵਾਂਨਿਭਾਉਣ। ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਨਾ ਸਿਰਫ ਮੇਜਰ ਜਨਰਲ ਰਜਿੰਦਰ ਸਿੰਘ ਸਪੈਰੋ ਦੇ ਭਾਰਤੀ ਫੌਜ ਪ੍ਰਤੀ ਯੋਗਦਾਨ ਨੂੰ ਯਾਦ ਕੀਤਾ ਸਗੋਂ ਉਨਾਂ ਵੱਲੋਂ ਇਸ ਗੌਰਵਮਈ ਸੰਸਥਾ ਦਾ ਹਿੱਸਾ ਬਣਨ ਦੇ ਆਪਣੇ ਫੈਸਲੇ ਨੂੰ ਵੀ ਚੇਤੇ ਕੀਤਾ। ਨੁਮਾਇਸ਼ ਵਿੱਚਪ੍ਰਦਰਸ਼ਿਤ ਕੀਤੀਆਂ ਤਸਵੀਰਾਂ ਵਿੱਚ ਮੇਜਰ ਜਨਰਲ ਸਿੰਘ ਦੀ ਤਸਵੀਰ ਵੀ ਸ਼ਾਮਲ ਸੀ।ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਭਾਰਤੀ ਫੌਜ ਦੀ ਪੱਛਮੀ ਕਮਾਂਡ ਦੀ ਟੀਮ ਦੀ ਵੀ ਸ਼ਲਾਘਾ ਕੀਤੀ ਜਿਨਾਂ ਨੇ ਬਹੁਤ ਘੱਟ ਸਮੇਂ ਵਿੱਚ ਵਿਲੱਖਣ ਤਸਵੀਰਾਂ ਅਤੇ ਕਲਾਿਤਾਂ ਦਾ ਅਦੱਭੁਤ ਖਜ਼ਾਨਾ ਇਸ ਨੁਮਾਇਸ਼ ਦਾ ਹਿੱਸਾ ਬਣਾਉਣ ਵਿੱਚ ਸ਼ਾਨਦਾਰ ਕੰਮ ਕੀਤਾ। ਇਹ ਨੁਮਾਇਸ਼ ਬੀਤੇ ਦਿਨ ਸ਼ੁਰੂ ਹੋਈ ਜਿਸ ਵਿੱਚ ਪਹਿਲੇ ਵਿਸ਼ਵ ਯੁੱਧ ਤੋਂ ਲੈ ਕੇ ਹੁਣ ਤੱਕ ਹੋਈਆਂ ਫੌਜੀ ਕਾਰਵਾਈਆਂ ਵਿੱਚ ਭਾਰਤੀ ਫੌਜ ਦੇ ਸ਼ਾਨਦਾਰ ਇਤਿਹਾਸ ਦਾ ਗੌਰਵਮਈ ਸਫਰ ਮੂਰਤੀਮਾਨ ਕੀਤਾ ਗਿਆ ਸੀ। ਇਸ ਦੋ ਦਿਨਾਂਨੁਮਾਇਸ਼ ਵਿੱਚ ਫੌਜ ਨਾਲ ਸਬੰਧਤ ਤਸਵੀਰਾਂ, ਕਲਾਕਿ੍ਰਤੀਆਂ, ਮੈਡਲ, ਸਿੱਖ ਰਾਜ ਦੇ ਸਮੇਂ ਦਾ ਫੌਜ ਨਾਲ ਸਬੰਧਤ ਗੋਲੀ-ਸਿੱਕਾ, ਅਫਸਰਾਂ ਦੀਆਂ ਨਿੱਜੀ ਚੀਜ਼ਾਂ ਅਤੇ 1971 ਦੀ ਫੌਜੀ ਕਾਰਵਾਈ ਦੌਰਾਨ ਪਾਕਿਸਤਾਨੀ ਫੌਜ ਤੋਂ ਕਬਜ਼ੇ ਵਿੱਚ ਲਏ ਝੰਡਿਆਂ ਸਮੇਤਲਗ-ਪਗ 200 ਵਸਤਾਂ ਇਸ ਪ੍ਰਦਰਸ਼ਨੀ ਦਾ ਹਿੱਸਾ ਹਨ। ਸਿੱਖਾਂ ਦੇ ਸ਼ਾਨਦਾਰ ਫੌਜੀ ਇਤਿਹਾਸ ਵਾਲੇ ਸੈਕਸ਼ਨ ਵਿੱਚ ਬਰਤਾਨਵੀ ਰਾਜ ਦੌਰਾਨ ਸਿੱਖਾਂ ਵੱਲੋਂ ਲੜੀਆਂ ਲੜਾਈਆਂ ਦਾ ਇਤਿਹਾਸ ਇਸ ਨੁਮਾਇਸ਼ ਵਿੱਚ ਸਮੋਇਆ ਹੋਇਆ ਹੈ। ਇਹ ਨੁਮਾਇਸ਼ ਭਾਰਤੀ ਸੈਨਿਕਾਂ ਵੱਲੋਂ ਦੁਨੀਆ ਭਰ ਵਿੱਚ ਹਾਸਲਕੀਤੀਆਂ ਜਿੱਤਾਂ ਨੂੰ ਦਰਸਾਉਣ ਲਈ ਵਿਸ਼ੇਸ਼ ਤੌਰ ’ਤੇ ਉਲੀਕੀ ਗਈ ਹੈ ਤਾਂ ਕਿ ਹਰੇਕ ਵਿਅਕਤੀ ਇਸ ਦੀ ਝਲਕ ਪਾ ਸਕੇ।ਨੁਮਾਇਸ਼ ਵਿੱਚ ਸਿੱਖਾਂ ਦੇ ਫੌਜੀ ਇਤਿਹਾਸ ਦਾ ਵਰਨਣ ਕੀਤੇ ਜਾਣ ਦਾ ਸਿਹਰਾ ਪੰਜਾਬ ਡਿਜੀਟਲ ਲਾਈਬ੍ਰੇਰੀ ਨੂੰ ਜਾਂਦਾ ਹੈ। ਇਕ ਵਿਸ਼ੇਸ਼ ਕੰਧ ਸਾਰਾਗੜੀ ਜੰਗ ਦੇ ਯੋਧਿਆਂ ਨੂੰ ਸਮਰਪਿਤ ਕੀਤੀ ਗਈ ਹੈ ਜੋ ਬਹਾਦਰ ਸਿੱਖ ਸੂਰਬੀਰਾਂ ਦੀ ਹਿੰਮਤ ਤੇ ਦਲੇਰੀ ਦੀ ਮਿਸਾਲ ਪੇਸ਼ ਕਰਦੀ ਹੈ ਜਿਨਾਂ ਨੇ ਸ਼ਹਾਦਤ ਦਾ ਜਾਮ ਪੀਤਾ।ਇਸ ਜੰਗ ਵਿੱਚ ਥੋੜੀ ਜਿਹੀ ਗਿਣਤੀ ਵਿੱਚ ਬਹਾਦਰਸਿੱਖਾਂ ਸੈਨਿਕਾਂ ਨੇ 10,000 ਤੋਂ ਵੱਧ ਅਫਗਾਨ ਕਬਾਇਲੀਆਂ ਨੂੰ ਹਰਾਇਆ।
ਮਿਸ਼ਨ ਗ੍ਰੀਨ ਇਲੈਕਸ਼ਨ-2024: ਅੱਠ ਬੈਂਕਾਂ ਨੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਸਹੁੰ ਚੁਕਾਉਣ ਅਤੇ ਸਮਾਗਮਾਂ ਦਾ ਆਯੋਜਨ ਕਰਕੇ ਮਿਸ਼ਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ
ਮਿਸ਼ਨ ਗ੍ਰੀਨ ਇਲੈਕਸ਼ਨ-2024: ਅੱਠ ਬੈਂਕਾਂ ਨੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਸਹੁੰ ਚੁਕਾਉਣ ਅਤੇ ਸਮਾਗਮਾਂ ਦਾ ਆਯੋਜਨ ਕਰਕੇ ਮਿਸ਼ਨ...