ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਕੱਲ੍ਹ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ
ਉਨ੍ਹਾਂ ਦੱਸਿਆ ਕਿ ਰੋਜਗਾਰ ਮੇਲੇ ਵਿਚ ਡਾ. ਆਈ.ਟੀ.ਐਮ. ਲਿਮਟਿਡ ਅਤੇ ਬਾਇਜੂਸ ਕੰਪਨੀਆਂ ਭਾਗ ਲੈ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਡਾ. ਆਈ.ਟੀ.ਐਮ. ਲਿਮਟਿਡ ਕੰਪਨੀ ਵਿਚ ਆਧਾਰ ਕਾਰਡ ਆਪ੍ਰੇਟਰ ਅਸਾਮੀ *ਤੇ ਉਮੀਦਵਾਰਾਂ ਦੀ ਚੋਣ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਆਧਾਰ ਕਾਰਡ ਆਪ੍ਰੇਟਰ ਅਸਾਮੀ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਦੀ ਤਾਇਨਾਤੀ ਫਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਖੂਈਆਂ ਸਰਵਰ ਵਿਖੇ ਕੀਤੀ ਜਾਵੇਗੀ।ਉਕਤ ਅਸਾਮੀ ਲਈ ਨਿਯੁਕਤ ਹੋਣ ਵਾਲੇ ਉਮੀਦਵਾਰ ਨੂੰ 9200 ਰੁਪਏ ਦੀ ਤਨਖਾਹ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਬਾਇਜੂਸ ਕੰਪਨੀ ਵਿਖੇ ਅਸਾਮੀ ਲਈ ਉਮੀਦਵਾਰਾਂ ਦੀ ਤਾਇਨਾਤੀ ਸ੍ਰੀ ਗੰਗਾਨਗਰ ਵਿਖੇ ਹੋਵੇਗੀ। ਬਾਇਜੂਸ ਕੰਪਨੀ ਵਿਖੇ ਸਿਰਫ ਲੜਕੇ ਹੀ ਅਪਲਾਈ ਕਰ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 27 ਸਾਲ ਲਾਜਮੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਬਾਇਜੂਸ ਕੰਪਨੀ *ਚ ਨਿਯੁਕਤ ਹੋਣ ਵਾਲੇ ਉਮੀਦਵਾਰਾਂ ਨੂੰ ਚੰਗਾ ਮਿਹਨਤਾਨਾਂ ਦਿੱਤਾ ਜਾਵੇਗਾ।
ਉਨ੍ਹਾਂ ਨੋਜਵਾਨਾ ਨੂੰ ਅਪੀਲ ਕੀਤੀ ਕਿ ਰੋਜਗਾਰ ਮੇਲੇ ਵਿਚ ਸ਼ਿਰਕਤ ਕੀਤੀ ਜਾਵੇ ਅਤੇ ਨੋਕਰੀ ਲਈ ਅਪਲਾਈ ਕੀਤਾ ਜਾਵੇ ਤਾ ਜ਼ੋ ਵੱਧ ਤੋਂ ਵੱਧ ਨੋਜਵਾਨ ਨੋਕਰੀ ਹਾਸਲ ਕਰ ਸਕਣ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 7986115001, 9814543684 ਅਤੇ 8906022220 *ਤੇ ਸੰਪਰਕ ਕੀਤਾ ਜਾ ਸਕਦਾ ਹੈ।