• Latest
  • Trending
ਨੌਜਵਾਨਾਂ ਨੂੰ 57 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਕਰਕੇ ਮੁੱਖ ਮੰਤਰੀ ਨੇ ਵਿਧਾਨ ਸਭਾ ਨੂੰ ਗੁੰਮਰਾਹ ਕੀਤਾ: ਅਕਾਲੀ ਦਲ

ਨੌਜਵਾਨਾਂ ਨੂੰ 57 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਕਰਕੇ ਮੁੱਖ ਮੰਤਰੀ ਨੇ ਵਿਧਾਨ ਸਭਾ ਨੂੰ ਗੁੰਮਰਾਹ ਕੀਤਾ: ਅਕਾਲੀ ਦਲ

7 years ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

5 minutes ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

17 minutes ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

17 minutes ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

56 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

2 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

4 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

5 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

5 hours ago
Hindi News
English News
Sunday, November 15, 2026
No Result
View All Result
20 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੌਜਵਾਨਾਂ ਨੂੰ 57 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਕਰਕੇ ਮੁੱਖ ਮੰਤਰੀ ਨੇ ਵਿਧਾਨ ਸਭਾ ਨੂੰ ਗੁੰਮਰਾਹ ਕੀਤਾ: ਅਕਾਲੀ ਦਲ

March 7, 2020
in ਪੰਜਾਬ
ਨੌਜਵਾਨਾਂ ਨੂੰ 57 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਕਰਕੇ ਮੁੱਖ ਮੰਤਰੀ ਨੇ ਵਿਧਾਨ ਸਭਾ ਨੂੰ ਗੁੰਮਰਾਹ ਕੀਤਾ: ਅਕਾਲੀ ਦਲ
ਕਿਹਾ ਕਿ ਸਰਕਾਰ ਨੇ ਸਦਨ ਨੂੰ ਦੱਸਿਆ ਕਿ ਤਿੰਨ ਸਾਲਾਂ ਵਿਚ ਸਿਰਫ 33 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਹਨ
ਢਿੱਲੋਂ ਅਤੇ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਕਰੋਨਾਵਾਇਰਸ ਦਾ ਹਊਆ ਖੜ੍ਹਾ ਕਰਕੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੀ ਜ਼ਿੰਮੇਵਾਰੀ ਤੋਂ ਭੱਜਿਆ

ਚੰਡੀਗੜ੍ਹ/26 ਫਰਵਰੀ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਦਾਅਵਾ ਕਰਕੇ ਕਿ ਕਾਂਗਰਸ ਸਰਕਾਰ ਨੇ 57 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜਦਕਿ ਪਿਛਲੇ ਤਿੰਨ ਸਾਲਾਂ ਦੌਰਾਨ ਸਰਕਾਰ ਵੱਲੋਂ ਦਿੱਤੀਆਂ ਨੌਕਰੀਆਂ ਦੀ ਗਿਣਤੀ ਸਿਰਫ 33 ਹਜ਼ਾਰ ਹੈ, ਨਾ ਸਿਰਫ ਵਿਧਾਨ ਸਭਾ ਨੂੰ ਗੁੰਮਰਾਹ ਕੀਤਾ ਹੈ, ਸਗੋਂ ਪੰਜਾਬੀਆਂ ਨੂੰ ਵੀ ਧੋਖਾ ਦਿੱਤਾ ਹੈ।
ਵਿਧਾਨ ਸਭਾ ਦੀ ਮੀਡੀਆ ਗੈਲਰੀ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਵਿਧਾਇਕ ਦਲ ਦੇ ਆਗੂ ਸਰਦਾਰ ਸ਼ਰਨਜੀਤ ਸਿੰਘ ਢਿੱਲੋਂ ਅਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਰਕਾਰ ਨੇ ਸਦਨ ਵਿਚ ਇੱਕ ਜੁਆਬ ਦਿੰਦਿਆਂ ਕਿਹਾ ਹੈ ਕਿ ਇਸ ਨੇ ਪਿਛਲੇ ਤਿੰਨ ਸਾਲਾਂ ਵਿਚ ਸਿਰਫ 33 ਹਜ਼ਾਰ ਨੌਕਰੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਸਰਕਾਰ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਇਸ ਨੇ 24 ਹਜ਼ਾਰ ਕਾਮਿਆਂ ਦੀ ਠੇਕੇ ਉੱਤੇ ਭਰਤੀ ਕੀਤੀ ਹੈ, ਜਿਹਨਾਂ ਦੀਆਂ ਸੇਵਾਵਾਂ ਨੂੰ ਕਿਸੇ ਵੀ ਸਮੇਂ ਖ਼ਤਮ ਕੀਤਾ ਜਾ ਸਕਦਾ ਹੈ।ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਘਰ ਘਰ ਨੌਕਰੀ ਯੋਜਨਾ ਤਹਿਤ 12 ਲੱਖ ਨੌਕਰੀਆਂ ਦੇਣ ਦੇ ਦਾਅਵੇ ਦੀ ਫੂਕ ਨਿਕਲ ਗਈ ਹੈ ਅਤੇ ਇਹ ਸਿਰਫ 33 ਹਜ਼ਾਰ ਨੌਕਰੀਆਂ ਹੀ ਰਹਿ ਗਈਆਂ ਹਨ।
ਸਰਦਾਰ ਢਿੱਲੋਂ ਅਤੇ ਸਰਦਾਰ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਕਰੋਨਾਵਾਇਰਸ ਦਾ ਹਊਆ ਖੜ੍ਹਾ ਕਰਕੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੀ ਜ਼ਿੰਮੇਵਾਰੀ ਤੋਂ ਵੀ ਭੱਜ ਗਿਆ ਹੈ।  ਉਹਨਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣਾ ਇੱਕ ਜਾਂ ਦੂਸਰਾ ਬਹਾਨਾ ਲਾ ਕੇ ਟਾਲਦੀ ਆ ਰਹੀ ਸੀ, ਪਰ ਹੁਣ ਇਸ ਨੇ ਇਹ ਕਹਿ ਕੇ ਨੌਜਵਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਇਹ ਫੋਨ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਸਕਦੇ ਹਨ ਅਤੇ ਸਕੀਮ ਬੰਦ ਕਰ ਦਿੱਤੀ ਹੈ।
ਰਾਜਪਾਲ ਦੇ ਭਾਸ਼ਣ ਉੱਤੇ ਬਹਿਸ ਦੌਰਾਨ ਮੁੱਖ ਮੰਤਰੀ ਦੇ ਜੁਆਬ ਬਾਰੇ ਬੋਲਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਆਪਣੀ ਸਰਕਾਰ ਦੀਆਂ ਅਖੌਤੀ ਪ੍ਰਾਪਤੀਆਂ ਇੰਨੀਆਂ ਵਧਾ ਚੜ੍ਹਾ ਕੇ ਦੱਸੀਆਂ ਹਨ ਕਿ ਕਾਂਗਰਸੀ ਵਿਧਾਇਕਾਂ ਨੂੰ ਵੀ ਲੱਗਿਆ ਕਿ ਇਹ ਇੱਕ ਗੱਪ ਸੀ ਅਤੇ ਉੁਹਨਾਂ ਨੇ ਬੈਂਚ ਥਪਥਪਾ ਕੇ ਆਪਣੀ ਪ੍ਰਵਾਨਗੀ ਦੇਣਾ ਵੀ ਜਰੂਰੀ ਨਹੀਂ ਸਮਝਿਆ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਮੁੱਖ ਮੰਤਰੀ ਉਹਨਾਂ ਚੀਜ਼ਾਂ ਬਾਰੇ ਗੱਲਾਂ ਕਰ ਰਿਹਾ ਸੀ, ਜਿਹੜੀਆਂ ਸਿਰਫ ਕਾਗਜ਼ਾਂ Aੁਤੇ ਹੀ ਹਨ। ਜਿਸ ਤਰ੍ਹਾਂ ਬਡੀ ਅਤੇ ਡੀਏਪੀਓ ਸਕੀਮਾਂ ਨੇ ਸਪੱਸ਼ਟ ਕਰ ਦਿੱਤਾ ਕਿ ਕੈਪਟਨ ਅਮਰਿੰਦਰ ਇੱਕ ਵਿਹਲਾ ਮੁੱਖ ਮੰਤਰੀ ਹੈ ਨਾ ਕਿ ਆਦਰਸ਼ ਮੁੱਖ ਮੰਤਰੀ, ਜਿਵੇਂਕਿ ਉਹ ਪੰਜਾਬ ਦੇ ਲੋਕਾਂ ਤੋਂ ਨਹੀਂ ਸਗੋਂ ਦਿੱਲੀ ਤੋਂ ਇੱਕ ਐਵਾਰਡ ਲੈ ਕੇ ਖੁਦ ਨੂੰ ਪੇਸ਼ ਕਰਨਾ ਚਾਹੁੰਦਾ ਸੀ।
ਅਕਾਲੀ ਦਲ ਨੇ ਇਹ ਕਹਿੰਦਿਆਂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਵਿਚ ਕੀਤੀ ਜਾ ਰਹੀ ਦੇਰੀ ਦੀ ਨਿਖੇਧੀ ਕੀਤੀ ਕਿ ਮੁੱਖ ਮੰਤਰੀ ਨੇ ਇੱਕ ਹੋਰ ਸਾਲ ਕਮਿਸ਼ਨ ਦੀ ਮੀਟਿੰਗ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਵਿਚ ਤਿੰਨ ਸਾਲ ਦੀ ਦੇਰੀ ਹੋ ਜਾਵੇਗੀ। ਉਹਨਾਂ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੂੰ ਵਾਅਦੇ ਅਨੁਸਾਰ ਨਾ ਤਾਂ ਡੀਏ ਬਕਾਏ ਦਿੱਤੇ ਜਾ ਰਹੇ ਹਨ ਅਤੇ ਨਾ ਹੀ ਉਹਨਾਂ ਨੂੰ ਪੱਕੇ ਕੀਤਾ ਜਾ  ਰਿਹਾ ਹੈ।
ਸਰਦਾਰ ਢਿੱਲੋਂ ਅਤੇ ਸਰਦਾਰ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਿਛਲੇ ਤਿੰਨ ਸਾਲ ਦੌਰਾਨ ਸੂਬੇ ਅੰਦਰ 50 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਦੀ ਗੱਲ ਹਵਾ ਵਿਚੋਂ ਹੀ ਕੱਢ ਮਾਰੀ ਹੈ। ਉਹਨਾਂ ਕਿਹਾ ਕਿ ਜੇਕਰ ਸੂਬੇ ਇੱਕ ਵੀ ਨਿਵੇਸ਼ ਹੁੰਦਾ ਤਾਂ ਮੁੱਖ ਮੰਤਰੀ ਨੇ ਉਸ ਪ੍ਰਾਜੈਕਟ ਦਾ ਉਦਘਾਟਨ ਕੀਤਾ ਹੋਣਾ ਸੀ।  ਉਹਨਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਨੂੰ ਅਜਿਹੇ ਇੱਕ ਵੀ ਪ੍ਰਾਜੈਕਟ ਦਾ ਉਦਘਾਟਨ ਕਰਦੇ ਨਹੀਂ ਵੇਖਿਆ, ਜਿਹੜਾ ਕਾਂਗਰਸ ਸਰਕਾਰ ਦੇ ਯਤਨਾਂ ਸਦਕਾ ਸਿਰੇ ਚੜ੍ਹਿਆ ਹੋਵੇ।
ਅਕਾਲੀ ਆਗੂਆਂ ਨੇ ਕਿਹਾ ਕਿ 6 ਹਜ਼ਾਰ ਸਕੂਲਾਂ ਵਿਚ ਅੰਗਰੇਜ਼ੀ ਸ਼ੁਰੂ ਕਰਨ ਦਾ ਫੈਸਲਾ ਮਾਂ-ਬੋਲੀ ਪੰਜਾਬੀ ਦੇ ਹਿੱਤਾਂ ਦੇ ਖ਼ਿਲਾਫ ਹੈ।  ਉਹਨਾਂ ਕਿਹਾ ਕਿ ਇਸ ਨਾਲ ਪੰਜਾਬੀ ਨੁੱਕਰੇ ਲੱਗੇਗੀ, ਇਸ ਲਈ ਇਸ ਫੈਸਲੇ ਨੂੰ ਰੋਕ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਪਿਛਲੇ ਇੱਕ ਸਾਲ ਤੋਂ ਬਕਾਇਆ ਪਏ ਫਸਲੀ ਮੁਆਵਜ਼ੇ ਅਤੇ 700 ਤੋਂ 800 ਕਰੋੜ ਰੁਪਏ ਦੇ ਗੰਨਾ ਉਤਪਾਦਕਾਂ ਦੇ ਬਕਾਏ ਨੂੰ ਜਾਰੀ ਕਰਨ ਲਈ ਕੋਈ ਰੂਪ ਰੇਖਾ ਨਹੀਂ ਉਲੀਕੀ ਗਈ।  

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

by Ankit
November 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

Most Popular

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

by Ranjit Singh
1 week ago
0

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ - ਭਾਰਤ ਨੇ 113 ਦੌੜਾਂ ’ਤੇ ਗੁਆਈਆਂ 7 ਵਿਕਟਾਂ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 