ਨੌਜਵਾਨਾਂ ਲਈ ਚੰਗੀ ਖਬਰ – ਪੰਜਾਬ ਸਰਕਾਰ ਨੇ ਕੱਢੀਆਂ ਪਟਵਾਰੀਆਂ ਦੀਆਂ ਅਸਾਮੀਆਂ
ਚੰਡੀਗੜ੍ਹ 23 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਅੱਜ ਪੰਜਾਬ ਸਰਕਾਰ, ਮਾਲ ਤੇ ਮੁੜ ਵਸੇਬਾ ਵਿਭਾਗ ਦੇ ਮਾਲ ਪਟਵਾਰੀਆਂ ਦੀਆਂ 710 ਅਸਾਮੀਆਂ ਦੀ ਸਿੱਧੀ ਭਰਤੀ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉਮੀਦਵਾਰ ਅੱਜ ਤੋਂ ਹੀ ਆਨਲਾਈਨ ਫਾਰਮ ਭਰ ਸਕਦੇ ਹਨ। ਫਾਰਮ ਭਰਨ ਦੀ ਆਖਰੀ ਤਰੀਕ 20 ਮਾਰਚ ਹੈ। ਘੱਟੋ ਘੱਟ ਯੋਗਤਾ ਕਿਸੇ ਵੀ ਵਿਸ਼ੇ ਵਿੱਚ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਟ ਅਤੇ ਨਾਲ ਹੀ 120 ਘੰਟੇ ਦਾ ਕੰਪਿਊਟਰ ਕੋਰਸ ਜਰੂਰੀ ਹੈ।
ਪੂਰਾ ਨੋਟੀਫਿਕੇਸ਼ਨ ਪੜ੍ਹਨ ਲਈ ਪੀਡੀਐੱਫ ਫਾਈਲ ਡਾਊਨਲੋਡ ਕਰੋ – Detail advertisment Patwari Advt No 02 of 2023 (1)