ਚੰਡੀਗੜ੍ਹ 16 ਅਗਸਤ – ਦੀਪਕ ਸ਼ੁਕਲਾ ਦੀ ਮੌਤ ਦੇ ਮਾਮਲੇ ਵਿੱਚ ਅਦਾਲਤ ਦੇ ਹੁਕਮਾਂ ’ਤੇ ਥਾਣਾ ਡਵੀਜਨ ਨੰਬਰ ਪੰਜ ਦੀ ਐਸ ਐਚ ਓ ਰਿਚਾ ਰਾਣੀ ਸਣੇ ਦੋ ਏਐਸਆਈ ਰੈਂਕ ਦੇ ਪੁਲਿਸ ਮੁਲਾਜ਼ਮਾਂ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਏਸੀਪੀ ਜਿਤੇਂਦਰ ਚੋਪੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੀਪਕ ਸ਼ੁਕਲਾ ਨੂੰ ਪੁਲਿਸ ਇੱਕ ਕੇਸ ਵਿੱਚ ਹਿਰਾਸਤ ‘ਚ ਲਿਆ ਗਿਆ ਸੀ, ਅਤੇ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ ਸੀ। ਜਿਸ ‘ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਜਿਸ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ। ਹਾਲਾਂਕਿ, ਦੋਸ਼ੀ ਪੁਲਿਸ ਮੁਲਾਜ਼ਮਾਂ ਨੇ ਉੱਚ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਨ੍ਹਾਂ ਦੀ ਪਟੀਸ਼ਨ ਰੱਦ ਹੋਣ ਤੋਂ ਬਾਅਦ ਉਪਰੋਕਤ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਜ਼ਿਕਰਯੋਗ ਹੈ ਕਿ ਦੀਪਕ ਸ਼ੁਕਲਾ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ‘ਤੇ ਉਸ ਦਾ ਕਤਲ ਕਰਨ ਦੇ ਦੋਸ਼ ਲਾਏ ਸੀ, ਜਿਸ ਦੇ ਸੰਬੰਧ ਵਿਚ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ‘ਕੰਟੈਪਟ ਆਫ ਕੋਰਟ’ ਦੀ ਧਾਰਾ ਵੀ ਲਾਈ ਗਈ ਹੈ।
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ...