ਨੌਜਵਾਨ ਨੇ ਤਿੰਨ ਮੰਜ਼ਿਲਾ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ
ਮੁਹਾਲੀ,30 ਨਵੰਬਰ(ਵਿਸ਼ਵ ਵਾਰਤਾ)-ਮੋਹਾਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਨੌਜਵਾਨ ਨੇ ਤਿੰਨ ਮੰਜ਼ਿਲਾ ਇਮਾਰਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਆਸਿਫ ਨੇ ਇਮਾਰਤ ਦੇ ਉਪਰੋਂ ਛਾਲ ਮਾਰਨ ਤੋਂ ਪਹਿਲਾਂ ਵੀਡੀਓ ਵੀ ਬਣਾਈ ਹੈ। ਪੁਲੀਸ ਨੇ ਕਾਰਵਾਈ ਕਰਦਿਆਂ ਮਾਮਲੇ ਵਿੱਚ ਇੱਕ ਵਿਅਕਤੀ ਖਿਲਾਫ ਕੇਸ ਦਰਜ ਕਰ ਲਿਆ ਹੈ।






















