ਨੌਜਵਾਨ ਲੜਕੀ ਦੀ ਮਿਲੀ ਲਾਸ਼
ਇਲਾਕੇ ਵਿੱਚ ਫੈਲੀ ਸਨਸਨੀ
ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ
ਲੁਧਿਆਣਾ, 8ਜੂਨ(ਵਿਸ਼ਵ ਵਾਰਤਾ)-ਲੁਧਿਆਣਾ ਦੇ ਨਾਲ ਲੱਗਦੇ ਕੰਗਣਵਾਲ ਦੇ ਇਲਾਕੇ ਦੀ ਰੁਦਰਾ ਕਾਲੋਨੀ ਵਿਚ ਇਕ ਨੌਜਵਾਨ ਲੜਕੀ ਦੀ ਲਾਸ਼ ਮਿਲੀ ਹੈ। ਜਿਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ । ਮਿਲੀ ਜਾਣਕਾਰੀ ਅਨੁਸਾਰ ਲੜਕੀ ਦੀ ਲਾਸ਼ ਨੂੰ ਬੋਰੀ ਵਿਚ ਬੰਦ ਕਰ ਕੇ ਖਾਲੀ ਪਲਾਟ ਵਿਚ ਸੁੱਟਿਆ ਗਿਆ ਸੀ ਅਤੇ ਉਸਦੇ ਮੂੰਹ ਅਤੇ ਨਿੱਜੀ ਅੰਗਾਂ ਤੇ ਤੇਜ਼ਾਬ ਵੀ ਪਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਲੜਕੀ ਦੀ ਉਮਰ ਤਕਰੀਬਨ 22 ਤੋਂ 25 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ ।