ਨਜ਼ਾਇਜ ਕਬਜਿਆਂ ਦੇ ਨਾਲ-ਨਾਲ ਬੱਸ ਅੱਡਿਆਂ ਦੀ ਸਫਾਈ ਮੁਹਿੰਮ ਵੀ ਸ਼ੁਰੂ ਕੀਤੀ ਟਰਾਂਸਪੋਰਟ ਮੰਤਰੀ ਨੇ
ਖ਼ੁਦ ਸਫ਼ਾਈ ਕਰਦੇ ਨਜ਼ਰ ਆਏ ਰਾਜਾ ਵੜਿੰਗ
ਚੰਡੀਗੜ੍ਹ, 3ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਨੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਸਵੇਰੇ ਲੁਧਿਆਣਾ ਬੱਸ ਅੱਡੇ ਪਹੁੰਚੇ। ਉਹਨਾਂ ਨੇ ਟਰਾਂਸਪੋਰਟ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਲੋਕਾਂ ਦੀ ਮੁਸ਼ਕਿਲਾਂ ਹੱਲ ਕਰਨ ਲਈ ਨਜ਼ਾਇਜ਼ ਕਬਜੇ ਹਟਾਉਣ ਦਾ ਐਲਾਨ ਕੀਤਾ ਸੀ ਅਤੇ ਅੱਜ ਉਹ ਲੁਧਿਆਣਾ ਬੱਸ ਅੱਡੇ ਪਹੁੰਚੇ ਜਿਥੇ ਉਹਨਾਂ ਨੇ ਗੰਦਗੀ ਫੈਲੀ ਦੇਖ ਕੇ ਅਧਿਕਾਰੀਆਂ ਦੀ ਕਲਾਸ ਵੀ ਲਗਾਈ ਤੇ ਉਥੇ ਸਫਾਈ ਮੁਹਿੰਮ ਸ਼ੁਰੂ ਕੀਤੀ। ਉਹਨਾਂ ਨੇ ਖੁਦ ਕੂੜਾ ਚੁੱਕ ਕੇ ਸਫਾਈ ਵੀ ਕੀਤੀ।