ਪਟਾਕਿਆਂ ਦੀ ਵਿਕਰੀ ਲਈ ਲਾਇਸੈਂਸ ਦਾ ਡਰਾਅ ਹੁਣ 25 ਨੂੰ

ਕਪੂਰਥਲਾ, 21 ਅਕਤੂਬਰ(ਵਿਸ਼ਵ ਵਾਰਤਾ)-ਕਪੂਰਥਲਾ ਜਿਲ੍ਹੇ ਵਿਚ ਪਟਾਕਿਆਂ ਦੀ ਵਿਕਰੀ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਡਰਾਅ ਹੁਣ 25 ਅਕਤੂਬਰ ਨੂੰ ਸਵੇਰੇ 11 ਵਜੇ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਕਪੂਰਥਲਾ ਦੇ ਮੀਟਿੰਗ ਹਾਲ ਵਿਚ ਹੋਵੇਗਾ। ਡਰਾਅ ਦੌਰਾਨ 17 ਲਾਇਸੈਂਸ ਜਾਰੀ ਕੀਤੇ ਜਾਣਗੇ।






















