ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਆਮਦ 8 ਲੱਖ 69 ਹਜ਼ਾਰ 456 ਮੀਟਰਿਕ ਟਨ ਹੋਈ
-ਕਿਸਾਨਾਂ ਨੂੰ 1781 ਕਰੋੜ ਰੁਪਏ ਦੀ ਕੀਤੀ ਅਦਾਇਗੀ
ਪਟਿਆਲਾ, 29 ਅਪ੍ਰੈਲ (ਵਿਸ਼ਵ ਵਾਰਤਾ):- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੱਲ ਤੱਕ ਕਣਕ ਦੀ 8 ਲੱਖ 69 ਹਜ਼ਾਰ 456 ਮੀਟਰਿਕ ਟਨ ਆਮਦ ਹੋਈ ਹੈ ਜਦੋਂਕਿ 8 ਲੱਖ 69 ਹਜ਼ਾਰ 446 ਮੀਟਰਿਕ ਟਨ ਕਣਕ ਦੀ ਖਰੀਦ ਵੀ ਹੋ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤੱਕ 1781.34 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੁੱਲ ਖਰੀਦੀ ਕਣਕ ‘ਚੋਂ ਪਨਗਰੇਨ ਨੇ 287177 ਮੀਟਰਿਕ ਟਨ, ਮਾਰਕਫੈਡ ਨੇ 211031 ਮੀਟਰਿਕ ਟਨ, ਪਨਸਪ ਨੇ 194916 ਮੀਟਰਿਕ ਟਨ, ਵੇਅਰ ਹਾਊਸ ਨੇ 153775 ਮੀਟਰਿਕ ਟਨ ਅਤੇ ਵਪਾਰੀਆਂ ਨੇ ਕੁਲ 22547 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ।
ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਨਾੜ ਨੂੰ ਅੱਗ ਨਾ ਲਗਾਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਯੋਗਦਾਨ ਪਾ ਸਕਦੇ ਹਨ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਸਿਹਤ ਉੱਪਰ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਘੱਟ ਕਰਨ ਵਿਚ ਸਹਾਈ ਹੋ ਸਕਦੇ ਹਨ।