ਪਟਿਆਲਾ, 28 ਅਕਤੂਬਰ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਅੱਜ ਤੱਕ 11 ਲੱਖ 56 ਹਜ਼ਾਰ 336 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਹੁਣ ਤੱਕ ਮੰਡੀਆਂ ਵਿਚ ਪੁੱਜੇ ਝੋਨੇ ‘ਚੋਂ 11 ਲੱਖ 55 ਹਜ਼ਾਰ 231 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 59976 ਮੀਟ੍ਰਿਕ ਟਨ ਝੋਨਾ ਆਇਆ ਅਤੇ 60373 ਮੀਟ੍ਰਿਕ ਟਨ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 470784 ਮੀਟਰਿਕ ਟਨ, ਮਾਰਕਫੈਡ ਵੱਲੋਂ 293699 ਮੀਟਰਿਕ ਟਨ, ਪਨਸਪ ਵੱਲੋਂ 252618 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 134280 ਅਤੇ ਐਫ.ਸੀ.ਆਈ. ਵੱਲੋਂ 3850 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ ਨਾਲੋ ਨਾਲ ਲਿਫਟਿੰਗ ਵੀ ਕੀਤੀ ਜਾ ਰਹੀ ਹੈ ਅਤੇ ਕੁੱਲ ਖਰੀਦੇ 97.74 ਫੀਸਦੀ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਇਸ ਮੌੇਕੇ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆ ਕਿਹਾ ਕਿ ਵਾਤਾਵਰਣ ਤੇ ਜਮੀਨ ਦੀ ਉਪਜਾਊ ਸ਼ਕਤੀ ਲਈ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਜਗ੍ਹਾਂ ਖੇਤਾਂ ‘ਚ ਹੀ ਵਾਹੁਣ ਨੂੰ ਤਰਜੀਹ ਦੇਣ।
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਆਲ ਕਾਂਟਰੈਕਚੁਅਲ ਕਰਮਚਾਰੀ ਸੰਘ ਭਾਰਤ, ਯੂ.ਟੀ. ਚੰਡੀਗੜ੍ਹ ਦੇ ਇੱਕ ਵਫ਼ਦ ਨੇ ਲੋਕ ਭਵਨ ਵਿਖੇ ਚੰਡੀਗੜ੍ਹ...























