ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਹੋਣਗੇ ਪੇਸ਼
ਮੁੱਖ ਮੰਤਰੀ ਮਾਨ ਨੇ ਸਿੱਧੂ ਦੀ ਸੁਰੱਖਿਆ ਨੂੰ ਲੈ ਕੇ ਕੀਤਾ ਟਵੀਟ, ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ)- : ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਲੁਧਿਆਣਾ ਦੀ ਅਦਾਲਤ ਨੇ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਉਨ੍ਹਾਂ ਨੂੰ ਅੱਜ ਪੇਸ਼ ਹੋਣ ਲਈ ਕਿਹਾ ਹੈ। ਇਸ ਦੌਰਾਨ ਸੀਐਮ ਮਾਨ ਨੇ ਟਵੀਟ ਕਰਕੇ ਸਿੱਧੂ ਦੀ ਲੁਧਿਆਣਾ ਅਦਾਲਤ ਵਿੱਚ ਪੇਸ਼ੀ ਨੂੰ ਲੈ ਕੇ ਸੁਰੱਖਿਆ ਦੇਣ ਦੇ ਨਿਰਦੇਸ਼ ਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਭਲਕੇ ਲੁਧਿਆਣਾ ਦੀ ਅਦਾਲਤ ਵਿੱਚ ਇੱਕ ਪ੍ਰਭਾਵਸ਼ਾਲੀ ਵਿਅਕਤੀ ਵੱਲੋਂ ਕੀਤੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗਵਾਹ ਵਜੋਂ ਪੇਸ਼ ਹੋਣਗੇ। ਉਨ੍ਹਾਂ ਨੂੰ ਹਰ ਸੰਭਵ ਸੁਰੱਖਿਆ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।
https://twitter.com/BhagwantMann/status/1583089128455163904?s=20&t=Q0jmmgKEx2YOzpW04ozL7w























