ਪਟਿਆਲਾ (ਦਿਹਾਤੀ) ਤੋਂ ਵਿਧਾਇਕ ਡਾ: ਬਲਬੀਰ ਸਿੰਘ ਨੇ ਕੈਬਨਿਟ ਮੰਤਰੀ ਵਜੋ ਲਿਆ ਹਲਫ਼
ਚੰਡੀਗੜ੍ਹ 7 ਜਨਵਰੀ(ਵਿਸ਼ਵ ਵਾਰਤਾ)- ਮਾਨ ਕੈਬਨਿਟ ਵਿੱਚ ਨਵੇਂ ਚਿਹਰੇ ਦੀ ਐਂਟਰੀ ਹੋਈ ਹੈ। ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਨੇ ਅੱਜ ਰਾਜਭਵਨ ਵਿਖੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ। ਇਸ ਸਮੇਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਹਨਾਂ ਨੂੰ ਸਹੁੰ ਚੁਕਾਈ। ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਰਾਜਭਵਨ ਵਿਖੇ ਉਹਨਾਂ ਦੇ ਨਾਲ ਮੌਜੂਦ ਰਹੇ । ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਹੀ ਫੌਜਾ ਸਿੰਘ ਸਰਾਰੀ ਨੇ ਅਸਤੀਫਾ ਦਿੱਤਾ ਸੀ।