ਪਟਿਆਲਾ ਦੀ ਫਤਿਹ ਰੈਲੀ ਨਾਲ ਹੋਵੇਗੀ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਸ਼ੁਰੂਆਤ : ਪ੍ਰਨੀਤ ਕੌਰ
-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਪਟਿਆਲਵੀਆਂ ਲਈ ਚੰਗੀ ਕਿਸਮਤ ਵਾਲੀ ਗੱਲ
-ਪ੍ਰਧਾਨ ਮੰਤਰੀ ਦੇ ਪਟਿਆਲਾ ਦੌਰੇ ਨਾਲ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਮਿਲੇਗਾ ਵੱਡਾ ਹੁੰਗਾਰਾ
ਪਟਿਆਲਾ 23 ਮਈ (ਵਿਸ਼ਵ ਵਾਰਤਾ):- ਸਾਡੇ ਪਟਿਆਲਾ ਵਾਲੇ ਕਿੰਨੇ ਖੁਸ਼ਕਿਸਮਤ ਹਨ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਪਟਿਆਲਾ ਤੋਂ ਪੰਜਾਬ ਦੀਆਂ ਚੋਣ ਰੈਲੀਆਂ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਹ ਗੱਲ ਪਟਿਆਲਾ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਏਜੰਡੇ ਵਿੱਚ ਪੰਜਾਬ ਵਿੱਚ ਕੀ ਕੁਝ ਹੋਣ ਜਾ ਰਿਹਾ ਹੈ, ਇਸ ਬਾਰੇ ਵਿਸ਼ੇਸ਼ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਪਟਿਆਲਾ ਦੇ ਲੋਕਾਂ ਨਾਲ ਸਾਂਝੀ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਪਿਛਲੇ 20 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਪਟਿਆਲਾ ਦੀ ਇਤਿਹਾਸਕ ਧਰਤੀ ’ਤੇ ਪਹੁੰਚ ਰਹੇ ਹਨ। ਪ੍ਰਨੀਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ 23 ਮਈ ਨੂੰ ਪਟਿਆਲਾ ਫੇਰੀ ਨੂੰ ਲੈ ਕੇ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਵਿੱਚ ਵੱਧ ਰਿਹਾ ਉਤਸ਼ਾਹ ਉਨ੍ਹਾਂ ਦੇ ਬਾਰੇ ਭੇਜ ਦੁਬਾਰਾ ਭੇਜ ਸਾਲਾਂ ਤੋਂ ਬਣੇ ਭਰੋਸੇ ਨੂੰ ਹੋਰ ਬੁਲੰਦ ਕਰ ਰਿਹਾ ਹੈ।
…ਫਤਿਹ ਰੈਲੀ ਦੀਆਂ ਤਿਆਰੀਆਂ ਜ਼ੋਰਾਂ ‘ਤੇ
ਮਹਾਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ ਪਟਿਆਲਾ ਦੇ ਬਾਨੀ ਬਾਬਾ ਆਲ੍ਹਾ ਸਿੰਘ ਦੇ ਵੰਸ਼ਜ ਮਹਾਰਾਜਾ ਭਲਿੰਦਰ ਸਿੰਘ ਓਲੰਪਿਕ ਐਸੋਸੀਏਸ਼ਨ ਦੇ ਸਕੱਤਰ ਸਨ ਅਤੇ ਉਨ੍ਹਾਂ ਦੇ ਨਾਂ ’ਤੇ ਸਪੋਰਟਸ ਕੰਪਲੈਕਸ ਦਾ ਨਾਂ ਮਹਾਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਰੱਖਿਆ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਤਿਹ ਰੈਲੀ ਵਿੱਚ ਪਟਿਆਲਾ ਵਾਸੀਆਂ ਨੂੰ ਆਉਣ ਦਾ ਸੱਦਾ ਦਿੰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਸੰਭਵ ਹੈ ਕਿ ਲੋਕਾਂ ਨੂੰ ਰੈਲੀ ਵਾਲੀ ਥਾਂ ’ਤੇ ਪਹੁੰਚਣ ਵਿੱਚ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਪਰ ਪ੍ਰਧਾਨ ਮੰਤਰੀ ਦੀ ਪਟਿਆਲਾ ਵਿਖੇ ਹੋ ਰਹੀ ਫਤਿਹ ਰੈਲੀ ਇਤਿਹਾਸਿਕ ਮਹਾ ਸੰਮੇਲਨ ਦਾ ਰੂਪ ਲੈ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦਾ ਸੰਦੇਸ਼ ਦੇਵੇਗੀ।
…ਹਜ਼ਾਰਾਂ ਦੀ ਗਿਣਤੀ ਚ੍ ਲੋਕ ਬਣਨਗੇ ਰੈਲੀ ਦਾ ਹਿੱਸਾ
ਰੈਲੀ ਦੀਆਂ ਤਿਆਰੀਆਂ ਵਿੱਚ ਰੁੱਝੀ ਪ੍ਰਨੀਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਪਟਿਆਲਾ ਫੇਰੀ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਦੇਵੇਗੀ। ਪਟਿਆਲਾ ਵਿੱਚ ਫਤਿਹ ਰੈਲੀ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗੀ। ਪ੍ਰਨੀਤ ਕੌਰ ਨੇ ਕਿਹਾ ਕਿ ਪਟਿਆਲਾ ਦੀਆਂ ਵੱਡੀਆਂ ਸਮੱਸਿਆਵਾਂ ਨੂੰ ਜੇਕਰ ਕੋਈ ਹੱਲ ਕਰ ਸਕਦਾ ਹੈ ਤਾਂ ਉਹ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਹਨ। ਉਨ੍ਹਾਂ ਕਿਹਾ ਕਿ ਉਹ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਪ੍ਰਮੁੱਖ ਸਮੱਸਿਆਵਾਂ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਣੂ ਕਰਵਾਉਣਗੇ ਅਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਫੰਡਾਂ ਦੀ ਮੰਗ ਵੀ ਕਰਨਗੇ। ਪ੍ਰਨੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਉਨ੍ਹਾਂ ਵੱਲੋਂ ਪਟਿਆਲਾ ਸਬੰਧੀ ਕੀਤੀ ਹਰ ਮੰਗ ਨੂੰ ਪੂਰੇ ਉਤਸ਼ਾਹ ਨਾਲ ਪੂਰਾ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਟਿਆਲਾ ਦੌਰਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਦਾ ਮੁੱਖ ਆਧਾਰ ਬਣੇਗਾ।