ਪਟਿਆਲਾ ਦੀ ਲਾਅ ਯੂਨੀਵਰਸਿਟੀ ਵਿੱਚ ਕੋਰੋਨਾ ਦਾ ਕਹਿਰ,40 ਸਟਾਫ ਮੈਂਬਰ ਪਾਏ ਗਏ ਪਾਜ਼ਿਟਿਵ
ਚੰਡੀਗੜ੍ਹ,11 ਜਨਵਰੀ(ਵਿਸ਼ਵ ਵਾਰਤਾ)- ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ 40 ਦੇ ਕਰੀਬ ਸਟਾਫ ਮੈਂਬਰਾਂ ਦੇ ਕੋਰੋਨਾ ਪਾਜ਼ਿਟਿਵ ਪਾਏ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਬਾਕੀ ਸਟਾਫ ਦਾ ਵੀ ਕੋਰੋਨਾ ਟੈਸਟ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪਾਜ਼ਿਟਿਵ ਪਾਏ ਗਏ ਮੈਂਬਰਾਂ ਨੂੰ ਇਕਾਂਤਵਾਸ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਜਿਕਰਯੋਗ ਹੈ ਕਿ ਪਟਿਆਲਾ ਦੀ ਹੀ ਥਾਪਰ ਯੂਨੀਵਰਸਿਟੀ ਵਿੱਚ ਪਿਛਲੇ ਦਿਨੀਂ 100 ਤੋਂ ਜਿਆਦਾ ਵਿਅਕਤੀ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ।























