ਪਟਿਆਲਾ ਦੇ ਗੁਰਦੁਆਰਾ ਦੁਖ਼ਨਿਵਾਰਨ ਸਾਹਿਬ ਦੇ ਹਜੂਰੀ ਰਾਗੀ ਸੁਖਬੀਰ ਸਿੰਘ ਨੇ ਕੀਤੀ ਜੀਵਨ ਲੀਲਾ ਸਮਾਪਤ, ਪੁਲਿਸ ਨੇ ਪਤਨੀ ਖਿਲਾਫ ਦਰਜ ਕੀਤੀ ਐਫਆਈਆਰ
ਚੰਡੀਗੜ੍ਹ 16 ਨਵੰਬਰ(ਵਿਸ਼ਵ ਵਾਰਤਾ)- ਪਟਿਆਲਾ ਦੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਦੇ ਹਜੂਰੀ ਰਾਗੀ ਸੁਖਬੀਰ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਉਸਦੇ ਘਰਦਿਆਂ ਨੇ ਸੁਖਬੀਰ ਸਿੰਘ ਦੀ ਪਤਨੀ ਖਿਲਾਫ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜਾਣਕਾਰੀ ਅਨੁਸਾਰ ਇਹ ਸਾਰਾ ਮਸਲਾ ਨਾਜ਼ਾਇਜ਼ ਸੰਬੰਧਾਂ ਦਾ ਦੱਸਿਆ ਜਾ ਰਿਹਾ ਹੈ ਅਤੇ ਘਰਵਾਲਿਆਂ ਅਨੁਸਾਰ ਸੁਖਬੀਰ ਸਿੰਘ ਇਸ ਕਾਰਣ ਪਰੇਸ਼ਾਨ ਰਹਿੰਦਾ ਸੀ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਦੀ ਮੌਤ ਜ਼ਹਿਰੀਲੀ ਚੀਜ਼ ਖਾਣ ਕਰਕੇ ਦੱਸੀ ਜਾ ਰਹੀ ਹੈ। ਇਸ ਸੰਬੰਧ ਵਿੱਚ ਘਰਵਾਲਿਆਂ ਦੀ ਸ਼ਿਕਾਇਤ ਤੇ ਪੁਲਿਸ ਨੇ ਆਈਪੀਸੀ ਦੀ ਧਾਰਾ 306,34 ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।