ਪਟਿਆਲਾ ਦੇ ਬੈਂਕ ਵਿੱਚੋਂ ਨਕਦੀ ਨਾਲ ਭਰਿਆ ਬੈਗ ਲੈ ਕੇ ਬੱਚਾ ਹੋਇਆ ਫਰਾਰ
ਚੰਡੀਗੜ੍ਹ, 3 ਅਗਸਤ(ਵਿਸ਼ਵ ਵਾਰਤਾ)- ਪਟਿਆਲਾ ਵਿੱਚ ਅੱਜ ਸ਼ੇਰਾਂਵਾਲਾ ਗੇਟ ਸਥਿਤ ਐਸਬੀਆਈ ਬੈਂਕ ਦੀ ਮੇਨ ਬ੍ਰਾਂਚ ਵਿੱਚੋਂ ਇਕ ਬੱਚਾ ਨਕਦੀ ਨਾਲ ਭਰਿਆ ਬੈਗ ਲੈ ਕੇ ਫਰਾਰ ਹੋ ਗਿਆ।
ਜਾਣਕਾਰੀ ਮੁਤਾਬਕ ਇਹ ਘਟਨਾ ਐਸਬੀਆਈ ਦੀ ਮੇਨ ਬ੍ਰਾਂਚ ਦੀ ਉਸ ਥਾਂ ’ਤੇ ਵਾਪਰੀ ਜੋ ਪਾਬੰਦੀਸ਼ੁਦਾ ਏਰੀਆ ਹੈ। ਭਾਵ ਇਥੇ ਬੈਂਕ ਦਾ ਕੈਸ਼ ਪਿਆ ਹੁੰਦਾ ਹੈ ਤੇ ਉਥੇ ਕੋਈ ਵੀ ਅੰਦਰ ਨਹੀਂ ਜਾ ਸਕਦਾ।
ਬੈਂਕ ਦੇ ਮੁਲਾਜ਼ਮਾਂ ਮੁਤਾਬਕ ਇਹ ਕੈਸ਼ ਏਟੀਐਮਾਂ ਵਿਚ ਪਾਉਣ ਲਈ ਰੱਖਿਆ ਗਿਆ ਸੀ ਤੇ ਇਸ ਵਿਚ 30 ਤੋਂ 35 ਲੱਖ ਰੁਪਏ ਦੇ ਕਰੀਬ ਕੈਸ਼ ਸੀ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚ ਗਏ ਹਨ ਅਤੇ ਸੀਸੀਟੀਵੀ ਦੀ ਛਾਣਬੀਣ ਵਿੱਚ ਜੁੱਟ ਗਏ ਹਨ।