ਪਟਿਆਲਾ ਹਿੰਸਾ ਦੇ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਦੇ ਪਰਿਵਾਰ ਸਮੇਤ ਡੀਜੀਪੀ ਨੂੰ ਮਿਲਣ ਪਹੁੰਚੇ ਸੁਖਪਾਲ ਖਹਿਰਾ
ਚੰਡੀਗੜ੍ਹ,19 ਮਈ(ਵਿਸ਼ਵ ਵਾਰਤਾ)- ਪਟਿਆਲਾ ਹਿੰਸਾ ਦੇ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਅਤੇ ਪੁਲਿਸ ਰਿਮਾਂਡ ਤੇ ਭੇਜੇ ਗਏ ਬਰਜਿੰਦਰ ਸਿੰਘ ਪਰਵਾਨਾ ਦੇ ਪਰਿਵਾਰ ਨੂੰ ਨਾਲ ਲੈ ਕੇ ਅੱਜ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਪੰਜਾਬ ਦੇ ਡੀਜੀਪੀ ਨੂੰ ਮਿਲਣ ਪਹੁੰਚੇ ਹਨ। ਇਸ ਦੌਰਾਨ ਉਹਨਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਕਾਬੂ ਵਿੱਚ ਰੱਖਣ ਤੋਂ ਨਾਕਾਮ ਰਹੀ ਪੰਜਾਬ ਦੀ ਆਪ ਸਰਕਾਰ ਜਾਣ ਬੁੱਝ ਕੇ ਖਾਲਿਸਤਾਨੀ ਮਾਡਿਊਲ ਦੇ ਤਹਿਤ ਮਾਮਲੇ ਦਰਜ ਕਰ ਰਹੀ ਹੈ।























