ਪਟਿਆਲਾ ਹਿੰਸਾ ਦੇ ਮੁੱਖ ਮੁਲਜ਼ਮ ਬਰਜਿੰਦਰ ਪਰਵਾਨਾ ਦੀ ਅੱਜ ਪਟਿਆਲਾ ਅਦਾਲਤ ‘ਚ ਪੇਸ਼ੀ
ਚੰਡੀਗੜ੍ਹ,5 ਮਈ(ਵਿਸ਼ਵ ਵਾਰਤਾ)-29 ਅਪ੍ਰੈਲ ਨੂੰ ਵਾਪਰੀ ਪਟਿਆਲਾ ਹਿੰਸਾ ਦੀ ਘਟਨਾ ਦੇ ਮੁੱਖ ਮੁਲਜ਼ਮ ਬਰਜਿੰਦਰ ਪਰਵਾਨਾ ਦੀ ਅੱਜ ਪਟਿਆਲਾ ਕੋਰਟ ਵਿੱਚ ਪੇਸ਼ੀ ਹੋਵੇਗੀ। ਦੱਸ ਦਈਏ ਕਿ ਪਰਵਾਨਾ ਨੂੰ 1 ਮਈ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੂੰ ਉਸਦਾ 5 ਦਿਨ ਦਾ ਰਿਮਾਂਡ ਮਿਲਿਆ ਸੀ।
ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਮਾਮਲੇ ਦੀ ਜਾਂਚ ਕਰਨ ਲਈ 5 ਮੈਂਬਰੀ ਐਸਆਈਟੀ ਦਾ ਗਠਨ ਕੀਤਾ ਗਿਆ ਹੈ ਜਿਸਦੀ ਅਗਵਾਈ ਐਸਪੀ ਮਹਿਤਾਬ ਸਿੰਘ ਕਰ ਰਹੇ ਹਨ।