ਪਟਿਆਲਾ ਹਿੰਸਾ ਮਾਮਲਾ-ਬਰਜਿੰਦਰ ਪਰਵਾਨਾ ਨੂੰ ਮੁੜ ਤੋਂ ਭੇਜਿਆ ਗਿਆ ਪੁਲਿਸ ਰਿਮਾਂਡ ‘ਤੇ
ਚੰਡੀਗੜ੍ਹ,5 ਮਈ(ਵਿਸ਼ਵ ਵਾਰਤਾ)-29 ਅਪ੍ਰੈਲ ਨੂੰ ਪਟਿਆਲਾ ਵਿਖੇ ਹੋਈ ਹਿੰਸਾ ਮਾਮਲੇ ਵਿੱਚ ਮੁੱਖ ਮੁਲਜ਼ਮ ਵਜੋਂ ਗ੍ਰਿਫਤਾਰ ਕੀਤੇ ਗਏ ਬਰਜਿੰਦਰ ਸਿੰਘ ਪਰਵਾਨਾ ਨੂੰ ਅੱਜ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸਨੂੰ ਮੁੜ ਤੋਂ 9 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।