ਪਟਿਆਲਾ ਹਿੰਸਾ ਮਾਮਲਾ – ਬਰਜਿੰਦਰ ਪਰਵਾਨਾ ਨੂੰ ਅਦਾਲਤ ਨੇ ਭੇਜਿਆ ਨਿਆਂਇਕ ਹਿਰਾਸਤ ‘ਚ
ਪਟਿਆਲਾ,9 ਮਈ(ਵਿਸ਼ਵ ਵਾਰਤਾ)-ਪਟਿਆਲਾ ਹਿੰਸਾ ਦੇ ਮੁੱਖ ਮੁਲਜ਼ਮ ਬਰਜਿੰਦਰ ਪਰਵਾਨਾ ਨੂੰ ਪਟਿਆਲਾ ਅਦਾਲਤ ਵੱਲੋਂ ਅੱਜ 14 ਦਿਨਾਂ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿਤਾ ਗਿਆ ਹੈ। ਦੱਸ ਦਈਏ ਕਿ 29 ਅਪ੍ਰੈਲ ਨੂੰ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਦੇ ਬਾਹਰ ਹੋਈ ਹਿੰਸਾ ਵਿੱਚ ਪਰਵਾਨਾ ਨੂੰ ਮੁੱਖ ਮੁਲਜ਼ਮ ਵਜੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਹੁਣ ਤੱਕ ਕੁੱਲ੍ਹ 15 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।