5 ਲੱਖ 637 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
ਪਟਿਆਲਾ, 16 ਅਕਤੂਬਰ (ਵਿਸ਼ਵ ਵਾਰਤਾ)-ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਆਮਦ ਅੰਦਰ ਹੁਣ ਕਾਫ਼ੀ ਤੇਜ਼ੀ ਆ ਗਈ ਹੈ ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਅੱਜ ਤੱਕ 5 ਲੱਖ 7 ਹਜ਼ਾਰ 32 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 5 ਲੱਖ 637 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 49349 ਮੀਟਰਿਕ ਟਨ ਝੋਨਾ ਆਇਆ ਜਿਸ ਵਿੱਚ 49215 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 203757 ਮੀਟਰਿਕ ਟਨ, ਮਾਰਕਫੈਡ ਵੱਲੋਂ 115516 ਮੀਟਰਿਕ ਟਨ, ਪਨਸਪ ਵੱਲੋਂ 124643 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 55180 ਅਤੇ ਐਫ.ਸੀ.ਆਈ. ਵੱਲੋਂ 1541 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਝੋਨੇ ਦੀ ਖਰੀਦ ਸ਼ੁਰੂ ਨਹੀਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ‘ਚੋਂ 80 ਫ਼ੀਸਦੀ ਤੋਂ ਵਧੇਰੇ ਝੋਨੀ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।