-ਬੈਂਕਾਂ ਸਮਾਜਿਕ ਦੂਰੀ ਸਮੇਤ ਸੈਨੇਟਾਈਜ਼ੇਸ਼ਨ ਤੇ ਕੋਵਿਡ-19 ਨੇਮਾਂ ਦਾ ਪਾਲਣ ਯਕੀਨੀ ਬਣਾਉਣਗੀਆਂ-ਜ਼ਿਲ੍ਹਾ ਮੈਜਿਸਟੇਰਟ
-ਹੈਲਥ ਸਕਿਲ ਡਿਵੈਲਮੈਂਟ ਸੈਂਟਰ ਨੂੰ ਸਿਹਤ ਕਾਮਿਆਂ ਲਈ ਕੋਆਰੰਟਾਈਨ ਕਰਨ ਲਈ ਰਾਖਵਾਂ ਕੀਤਾ
ਪਟਿਆਲਾ, 2 ਅਪ੍ਰੈਲ( ਵਿਸ਼ਵ ਵਾਰਤਾ)-ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕੋਰੋਨਾਵਾਇਰਸ ਨੂੰ ਰੋਕਣ ਤੋਂ ਲਗਾਏ ਕਰਫਿਊ ਤਹਿਤ ਲੱਗੀਆਂ ਰੋਕਾਂ ਦੇ ਮੱਦੇਨਜ਼ਰ ਵਿੱਤੀ ਲੈਣ-ਦੇਣ ਨੂੰ ਸੁਖਾਵਾਂ ਬਣਾਉਣ ਲਈ ਜ਼ਿਲ੍ਹੇ ਅੰਦਰਲੀਆਂ ਸਾਰੀਆਂ ਬੈਂਕਾਂ ਦੀਆਂ ਬ੍ਰਾਂਚਾਂ ਨੂੰ ਹੁਣ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕੰਮ ਕਰਨ ਦੀ ਆਗਿਆ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਗ੍ਰਹਿ ਤੇ ਨਿਆਂ ਮਾਮਲੇ ਵੱਲੋਂ ਜਾਰੀ ਦਿਸ਼ਾ ਦੇ ਮੱਦੇਨਜ਼ਰ ਅਤੇ ਮਿਤੀ 29 ਮਾਰਚ 2020 ਨੂੰ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਬੈਂਕਾਂ ਸਬੰਧੀਂ ਪਹਿਲਾਂ ਜਾਰੀ ਗਏ ਹੁਕਮਾਂ ਦੀ ਲਗਾਤਾਰਤਾ ਵਿੱਚ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਵੱਲੋਂ ਜਾਰੀ ਹੁਕਮਾਂ ਮੁਤਾਬਕ ਬੈਂਕਾਂ ਦੇ ਮੈਨੇਜਰ ਕੋਵਿਡ-19 ਤਹਿਤ ਹੋਰ ਸਾਵਧਾਨੀਆਂ ਤੇ ਸਾਫ਼-ਸਫ਼ਾਈ ਰੱਖਣ ਸਮੇਤ ਭਾਰਤ ਸਰਕਾਰ, ਪੰਜਾਬ ਸਰਕਾਰ ਤੇ ਸਿਹਤ ਵਿਭਾਗ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਜਾਂਦੇ ਦਿਸ਼ਾ ਨਿਰਦੇਸ਼ਾਂ ਅਤੇ ਹਦਾਇਤਾਂ ਦਾ ਪਾਲਣ ਕਰਨਾ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੇ। ਬੈਂਕਾਂ ਵਿੱਚ ਕਿਸੇ ਵੀ ਹਾਲਤ ਵਿੱਚ 10 ਤੋਂ ਵੱਧ ਵਿਅਕਤੀਆਂ ਦਾ ਇਕੱਠ ਨਹੀਂ ਕੀਤਾ ਜਾਵੇਗਾ, ਇੱਕ ਦੂਜੇ ਤੋਂ ਡੇਢ ਤੋਂ 2 ਮੀਟਰ ਸਮਾਜਿਕ ਦੂਰੀ ਬਣਾ ਕੇ ਰੱਖਣ, ਮਾਸਕਾਂ ਦੀ ਵਰਤੋਂ ਅਤੇ ਹੱਥਾਂ ਤੇ ਗਲੱਵਜ ਵਰਤਣ ਸਮੇਤ ਆਪਣੇ ਆਪ ਤੇ ਸਟਾਫ਼ ਸਮੇਤ ਬੈਂਕਿੰਗ ਯੰਤਰਾਂ ਨੂੰ ਸੈਨੇਟਾਈਜ਼ ਕਰਨਾ ਵੀ ਯਕੀਨੀ ਬਣਾਇਆ ਜਾਵੇਗਾ।
ਇਸੇ ਦੌਰਾਨ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਵੱਲੋਂ ਜਾਰੀ ਕੀਤੇ ਇੱਕ ਹੋਰ ਹੁਕਮ ਅਨੁਸਾਰ ਪਹਿਲਾਂ ਕੋਆਰੰਟਾਈਨ ਖੇਤਰ ਐਲਾਨੇ ਰਾਜਿੰਦਰਾ ਹਸਪਤਾਲ ਦੇ ਪਿਛਲੇ ਪਾਸੇ ਸਥਿਤ ਹੈਲਥ ਸਕਿਲ ਡਿਵੈਲਪਮੈਂਟ ਸੈਂਟਰ ਪਟਿਆਲਾ ਨੂੰ ਹੁਣ ਕੇਵਲ ਸਿਹਤ ਕਾਮਿਆਂ ਨੂੰ ਕੋਆਰੰਟਾਈਨ ਕਰਨ ਲਈ ਰਾਖਵਾਂ ਕੋਆਰੰਟਾਈਨ ਖੇਤਰ ਐਲਾਨ ਦਿੱਤਾ ਹੈ। ਇਸ ਲਈ ਤਹਿਸੀਲਦਾਰ ਪਟਿਆਲਾ ਨੂੰ ਇਸ ਕੋਆਰੰਟਾਈਨ ਵਾਲੇ ਸਥਾਨ ਵਿਖੇ ਲੋੜੀਂਦੇ ਸਾਰੇ ਪ੍ਰਬੰਧ ਕਰਨ ਲਈ ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ।
Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀਃ ਸੂਬੇ ਦੇ ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ਉਤੇ ਕਰਜ਼ੇ ਦੀ ਪੇਸ਼ਕਸ਼
Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀਃ ਸੂਬੇ ਦੇ ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ...