• Latest
  • Trending
ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਸਕੱਤਰ

ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਸਕੱਤਰ

4 years ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

11 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

26 minutes ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

1 hour ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

1 hour ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

3 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

4 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

4 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

6 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

6 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

6 hours ago
Hindi News
English News
Monday, November 23, 2026
No Result
View All Result
26 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਸਕੱਤਰ

June 10, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਸਕੱਤਰ

*ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਸਕੱਤਰ*
• ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਸੈਰ ਸਪਾਟਾ ਪ੍ਰਾਜੈਕਟਾਂ ਵਿੱਚ ਨਿਵੇਸ਼ ਕਰਨ ਲਈ ਪ੍ਰਾਈਵੇਟ ਨਿਵੇਸ਼ਕਾਂ ਨੂੰ ਸੱਦਾ ਦੇਣ ਵਾਸਤੇ ਨਵੀਂ ਦਿੱਲੀ ਵਿੱਚ ਨਿਵੇਸ਼ਕ ਸੰਮੇਲਨ ਦਾ ਆਯੋਜਨ

ਚੰਡੀਗੜ੍ਹ, 10 ਜੂਨ:ਪੰਜਾਬ ਨੂੰ ਆਲਮੀ ਨਕਸ਼ੇ ‘ਤੇ ਲਿਆਉਣ, ਸੈਰ-ਸਪਾਟੇ ਨੂੰ ਹੁਲਾਰਾ ਦੇਣ ਅਤੇ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਕੌਮਾਂਤਰੀ ਪੱਧਰ ਦੇ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਪੰਜਾਬ ਨੂੰ ਸੈਰ-ਸਪਾਟੇ ਦਾ ਕੇਂਦਰ ਬਣਾਉਣ ਲਈ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਨਵੀਂ ਦਿੱਲੀ ਵਿਖੇ ਨਿਵੇਸ਼ਕ ਸੰਮੇਲਨ ਦਾ ਆਯੋਜਨ ਕੀਤਾ ਤਾਂ ਜੋ ਸੂਬੇ ਵਿੱਚ ਸੈਰ ਸਪਾਟਾ ਅਤੇ ਹੋਰ ਖੇਤਰਾਂ ਵਿੱਚ ਪ੍ਰਾਈਵੇਟ ਸੈਕਟਰ ਨੂੰ ਨਿਵੇਸ਼ ਕਰਨ ਦਾ ਸੱਦਾ ਦਿੱਤਾ ਜਾ ਸਕੇ।
ਸੰਮੇਲਨ ਦੌਰਾਨ ਜਿੱਥੇ ਰਣਜੀਤ ਸਾਗਰ ਝੀਲ ਨੂੰ ਅੰਤਰਰਾਸ਼ਟਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ, ਉਥੇ ਹੀ ਸੈਰ ਸਪਾਟਾ ਸਥਾਨਾਂ ਵਜੋਂ ਵਿਕਸਤ ਕੀਤੇ ਜਾਣ ਦੀ ਸੰਭਾਵਨਾ ਵਾਲੇ ਕਈ ਹੋਰ ਪ੍ਰਾਜੈਕਟ ਵੀ ਪ੍ਰਦਰਸ਼ਿਤ ਕੀਤੇ ਗਏ। ਹੋਰ ਪ੍ਰਾਜੈਕਟਾਂ ਵਿੱਚ ਕਪੂਰਥਲਾ ਵਿੱਚ ਦਰਬਾਰ ਹਾਲ ਅਤੇ ਗੋਲ ਕੋਠੀ, ਸੰਗਰੂਰ ਵਿੱਚ ਸੰਗਰੂਰ ਕੋਠੀ, ਅੰਮ੍ਰਿਤਸਰ ਅਤੇ ਮੋਹਾਲੀ ਵਿਚ ਕਨਵੈਨਸ਼ਨ ਸੈਂਟਰ, ਸ਼ਾਹਪੁਰ ਕੰਢੀ ਦਾ ਕਿਲ੍ਹਾ ਆਦਿ ਸ਼ਾਮਲ ਹਨ।
ਹਰਿਆਲੀ ਅਤੇ ਪਹਾੜੀਆਂ ਨਾਲ ਘਿਰੀ, ਰਣਜੀਤ ਸਾਗਰ ਝੀਲ ਨਾਲ 74.76 ਏਕੜ ਵਿੱਚ ਫੈਲੀ ਇਸ ਸਾਈਟ ਵਿੱਚ ਸੈਰ-ਸਪਾਟੇ ਦੀ ਬਹੁਤ ਸੰਭਾਵਨਾ ਹੈ ਕਿਉਂਕਿ ਇਹ ਡਲਹੌਜ਼ੀ ਦੇ ਰਸਤੇ ਵਿੱਚ ਸਥਿਤ ਹੈ ਅਤੇ ਮਸ਼ਹੂਰ ਸੈਰ ਸਪਾਟਾ ਸਥਾਨਾਂ ਧਰਮਸ਼ਾਲਾ, ਪਾਲਮਪੁਰ, ਚੰਬਾ ਅਤੇ ਵੈਸ਼ਨੋ ਦੇਵੀ, ਕਟੜਾ ਦੇ ਨੇੜੇ ਹੈ।
ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁੱਧ ਤਿਵਾੜੀ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਤਹਿਤ ਅਤਿ-ਆਧੁਨਿਕ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਵਾਤਾਵਰਣ ਅਤੇ ਜੰਗਲਾਤ ਪੜਾਅ-1 ਸਬੰਧੀ ਮਨਜ਼ੂਰੀ ਪ੍ਰਾਪਤ ਕਰ ਲਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭੂਗੋਲਿਕ ਪੱਖੋਂ ਦਿਲਕਸ਼ ਅਤੇ ਵੰਨ-ਸੁਵੰਨਾ ਕੁਦਰਤੀ ਸੁਹੱਪਣ ਹੋਣ ਕਰਕੇ ਇਸ ਸੰਭਾਵਨਾ ਨੂੰ ਨਾਗਰਿਕਾਂ ਲਈ ਖੋਲ੍ਹਣ ਦੀ ਕਲਪਨਾ ਕੀਤੀ ਗਈ ਹੈ ਜੋ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਵਿੱਚ ਵੀ ਮਦਦ ਕਰੇਗਾ। ਇਸ ਨਾਲ ਨਾ ਸਿਰਫ਼ ਕੁਦਰਤੀ ਵਿਰਾਸਤ ਨੂੰ ਸੰਭਾਲਿਆ ਜਾ ਸਕੇਗਾ, ਸਗੋਂ ਸਥਾਨਕ ਭਾਈਚਾਰੇ ਲਈ ਰੋਜ਼ਗਾਰ ਦੇ ਮੌਕੇ ਵੀ ਸਿਰਜੇ ਜਾ ਸਕਣਗੇ।
ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਵਾਲੀ ਅਗਵਾਈ ਹੇਠ ਪੰਜਾਬ ਸਰਕਾਰ ਸਥਾਈ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਪਹਿਲਕਦਮੀ ਨਾਲ ਮਜ਼ਬੂਤ ਆਰਥਿਕ ਆਧਾਰ ਵਿਕਸਤ ਕਰਨ ਦਾ ਇਰਾਦਾ ਰੱਖਦੀ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਨੇ ਹਾਲ ਹੀ ਵਿੱਚ ਸੈਰ-ਸਪਾਟਾ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਅਤੇ ਸੂਬੇ ਭਰ ਵਿੱਚ ਵੱਖ-ਵੱਖ ਸੈਰ-ਸਪਾਟਾ ਪ੍ਰਾਜੈਕਟਾਂ ਦੀ ਪਛਾਣ ਕਰਨ ਅਤੇ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਪਹਿਲਕਦਮੀ ਨੂੰ ਅੱਗੇ ਵਧਾਉਣ ਲਈ, ਸਰਕਾਰ ਨੇ ਇਹ ਨਿਵੇਸ਼ਕ ਸੰਮੇਲਨ ਕਰਵਾਇਆ ਹੈ।”
ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਸ੍ਰੀ ਅਨਿਰੁੱਧ ਤਿਵਾੜੀ ਨੇ ਉਨ੍ਹਾਂ ਨੂੰ ਸੂਬੇ ਦੁਆਰਾ ਅਪਣਾਈ ਗਈ ‘ਈਜ਼ ਆਫ਼ ਡੂਇੰਗ ਬਿਜ਼ਨਸ’ ਨੀਤੀ ਬਾਰੇ ਵੀ ਜਾਣੂ ਕਰਵਾਇਆ ਜੋ ਨਿਵੇਸ਼ਕਾਂ ਨੂੰ ਇੱਕੋ ਥਾਂ ‘ਤੇ ਮੁਸ਼ਕਲ ਰਹਿਤ ਮਨਜ਼ੂਰੀਆਂ ਪ੍ਰਦਾਨ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਨਿਵੇਸ਼ ਲਈ ਹੋਰ ਰਿਆਇਤਾਂ ਪ੍ਰਦਾਨ ਕਰਦੀ ਹੈ।
ਇਸ ਸੰਮੇਲਨ ਵਿੱਚ ਸੈਰ-ਸਪਾਟਾ ਖੇਤਰ ਦੀਆਂ ਨਾਮਵਰ ਸੰਸਥਾਵਾਂ ਜਿਨ੍ਹਾਂ ਵਿੱਚ ਆਈਟੀਸੀ ਹਾਸਪਿਟੈਲਿਟੀ, ਤਾਜ, ਮਹਿੰਦਰਾ ਹੋਲੀਡੇਜ਼, ਮੈਰੀਅਟ, ਹਯਾਤ, ਪਾਰਕ, ਸੀਜੀਐਚ ਅਰਥ ਅਤੇ ਹੋਰ ਬਹੁਤ ਸਾਰੀਆਂ ਸੰਸਥਾਵਾਂ ਨੇ ਹਿੱਸਾ ਲਿਆ।
ਸੈਰ ਸਪਾਟਾ ਖੇਤਰ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਸੂਬੇ ਵਿੱਚ ‘ਰਿਸਪਾਂਸੀਬਲ ਟੂਰਿਜ਼ਮ’ ਨੂੰ ਸਰਗਰਮੀ ਨਾਲ ਸਮਰਥਨ ਦੇ ਕੇ ਵਾਤਾਵਰਣ ਸਬੰਧੀ ਸੰਵੇਦਨਸ਼ੀਲ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਨਾ ਹੈ। ਰਣਜੀਤ ਸਾਗਰ ਝੀਲ ਦੀ ਸ਼ਾਨਦਾਰ ਸੁੰਦਰਤਾ ਸੈਰ-ਸਪਾਟੇ ਅਤੇ ਈਕੋ-ਰਿਜ਼ੋਰਟ, ਐਡਵੈਂਚਰ ਤੇ ਵਾਟਰ ਸਪੋਰਟਸ ਅਤੇ ਹੋਰ ਗਤੀਵਿਧੀਆਂ ਲਈ ਅਪਾਰ ਸੰਭਾਵਨਾਵਾਂ ਰੱਖਦੀ ਹੈ ਜੋ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਹੋਵੇਗੀ।
ਇਸ ਮੌਕੇ ਸੈਰ ਸਪਾਟਾ ਮੰਤਰਾਲੇ (ਭਾਰਤ ਸਰਕਾਰ) ਦੇ ਵਧੀਕ ਸਕੱਤਰ ਸ੍ਰੀ ਰਾਕੇਸ਼ ਕੁਮਾਰ ਵਰਮਾ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੇ ਕੁਮਾਰ ਸਿਨਹਾ, ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮੁਹੰਮਦ ਤਇਅਬ, ਪੀ.ਆਈ.ਡੀ.ਬੀ. ਦੇ ਵਧੀਕ ਮੈਨੇਜਿੰਗ ਡਾਇਰੈਕਟਰ ਸ੍ਰੀ ਯਸ਼ਨਜੀਤ ਸਿੰਘ, ਇਨਵੈਸਟ ਪੰਜਾਬ ਦੇ ਵਧੀਕ ਸੀ.ਈ.ਓ ਸ੍ਰੀ ਉਮਾ ਸ਼ੰਕਰ ਗੁਪਤਾ ਅਤੇ ਸੈਰ ਸਪਾਟਾ ਪੰਜਾਬ ਵਿਭਾਗ ਦੇ ਸਲਾਹਕਾਰ ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਕਿਹਾ ਕਿ ਨਿਰੀਖਣ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ(ਵਿਸ਼ਵ ਵਾਰਤਾ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 306 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ...

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

by Navjot
November 23, 2026
0

  ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਵਿਧਾਇਕ, ਦਵਿੰਦਰਜੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਕਿਹਾ ਕਿ ਨਿਰੀਖਣ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
4 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 