ਪਠਾਨਕੋਟ, 25 ਅਪ੍ਰੈਲ ( ਵਿਸ਼ਵ ਵਾਰਤਾ )- ਪਠਾਨਕੋਟ ਵਿਚ 1 ਮਹਿਲਾ ਡਾਕਟਰ ਕੋਰੋਨਾ ਪੀੜਤ ਪਾਈ ਗਈ ਹੈ ਇਸ ਦੇ ਨਾਲ ਜ਼ਿਲੇ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਸੰਖਿਆ ਵਧਕੇ 25 ਹੋ ਗਈ ਹੈ , ਜਿਨ੍ਹਾਂ ਵਿਚੋਂ 5 ਮਰੀਜਾਂ ਨੂੰ ਠੀਕ ਹੋਣ ਤੋਂ ਬਾਅਦ ਸਿਵਿਲ ਹਸਪਤਾਲ ਵਿਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਦੂਜੇ
ਸਿਹਤ ਮਹਿਕਮੇ ਵੱਲੋਂ ਕੋਰੋਨਾ ਪੀੜਤ ਡਾਕਟਰ ਦੇ ਸੰਪਰਕ ਵਿਚ ਆਏ ਲੋਕਾਂ ਦੀ ਲਿਸਟ ਬਣਾਈ ਜਾ ਰਹੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਟੈਸਟ ਜਿਆਦਾ ਸਹੀ ਹੈ ਜੋ ਕਿ ਚੰਗੀ ਗੱਲ ਹੈ। ਜਿਸ ਨਾਲ ਸਾਨੂੰ ਮਰੀਜ਼ਾਂ ਦੀ ਸਹੀ ਜਾਣਕਾਰੀ ਮਿਲ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਦੋ ਸੌ ਦੇ ਕਰੀਬ ਸੈਂਪਲ ਜਾਂਚ ਲਈ ਭੇਜੇ ਗਏ ਹਨ ਅਤੇ ਉਨ੍ਹਾਂ ਦੀ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਰਫਿਊ ਸਖ਼ਤੀ ਨਾਲ ਲਾਗੂ ਕੀਤਾ ਗਿਆ ਹੈ ਇਸ ਵਿਚ ਕੇਂਦਰ ਸਰਕਾਰ ਵੱਲੋਂ ਰੱਖੀ ਗਈ ਸ਼ਰਤਾਂ ਦੇ ਮੁਤਾਬਕ ਕੁਝ ਇਲਾਕਿਆਂ ਵਿਚ ਛੋਟ ਦਿੱਤੀ ਗਈ ਹੈ। ਬਾਕੀ ਜ਼ਿਲ੍ਹੇ ਵਿੱਚ ਕਰਫਿਊ ਸਖਤੀ ਨਾਲ 3 ਮਈ ਤੱਕ ਲਾਗੂ ਰਹੇਗਾ।